ਬਠਿੰਡਾ 'ਚ ਹੌਲਦਾਰ ਦੀ ਦਾਦਾਗਿਰੀ, ਰਿਕਸ਼ੇ ਵਾਲੇ ਨੂੰ ਕੁੱਟ-ਕੁੱਟ ਕੀਤਾ ਦੂਹਰਾ

in #punjab2 years ago

ਬਠਿੰਡਾ ਵਿੱਚ ਇੱਕ ਹੌਲਦਾਰ ਦੀ ਦਾਦਾਗਿਰੀ ਦੀ ਵੀਡੀਓ ਸਾਹਮਣੇ ਆਈ ਹੈ। ਹੌਲਦਾਰ ਨੇ ਰਿਕਸ਼ਾ ਚਾਲਕ ਦੀ ਕੁੱਟਮਾਰ ਕੀਤੀ ਅਤੇ ਕੋਲ ਖੜੇ ਲੋਕਾਂ ਨੇ ਹੋਲਦਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦਾ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਜਦੋਂ ਲੋਕਾਂ ਨੇ ਹੌਲਦਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਲੋਕਾਂ ਨਾਲ ਹੀ ਉਲਝ ਪਿਆ। ਇਹ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ।ਜਾਣਕਾਰੀ ਅਨੁਸਾਰ ਇਹ ਵੀਡੀਓ ਬਠਿੰਡਾ ਦੇ ਐਸਐਸਪੀ ਨੂੰ ਭੇਜ ਦਿੱਤੀ ਹੈ। ਐਸਐਸਪੀ ਨੇ ਦੱਸਿਆ ਕਿ ਹੌਲਦਾਰ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਪੁਲਿਸ ਮੁਲਾਜ਼ਮਾਂ ਦੀ ਦਬੰਗਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।