CM ਮਾਨ ਵੱਲੋਂ 692 4465 ਕਿਲੋਮੀਟਰ ਪੇਂਡੂ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਨੂੰ ਹਰੀ ਝੰਡੀ

in #punjab2 years ago

cm-meeting-16590966843x2.jpgਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਮੰਡੀ ਬੋਰਡ ਨੂੰ ਸੂਬੇ ਦੀਆਂ 4465 ਕਿਲੋਮੀਟਰ ਪੇਂਡੂ ਸੜਕਾਂ ਨੂੰ ਚੌੜਾ ਕਰਨ, ਅਪਗ੍ਰੇਡ ਅਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਬੋਰਡ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ 692 ਕਰੋੜ ਰੁਪਏ ਦੀ ਲਾਗਤ ਨਾਲ 4465 ਕਿਲੋਮੀਟਰ ਸੜਕ ਦੀ ਮੁਰੰਮਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਹਗੀਰਾਂ ਦੀ ਸਹੂਲਤ ਲਈ ਪੇਂਡੂ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੜਕਾਂ ਉੱਚ ਗੁਣਵੱਤਾ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਬਣਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਇਸ ਵਿੱਚ ਕਿਸੇ ਵੀ ਕਿਸਮ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਂਦੀ।

Sort:  

Please follow me and like my post🙏🙏🙏🙏