ਜਨਤਕ ਜਥੇਬੰਦੀਆਂ ਦਾ ਸਾਂਝਾ ਮੋਰਚਾ ਦੇ ਸੁਰਿੰਦਰ ਸਿੰਘ ਤੇ ਕਿਸ਼ਨ ਚੰਦ ਜਾਗੋਵਾਲੀਆ ਬਣੇ ਕਨਵੀਨਰ

in #punjab2 years ago

ਜਨਤਕ ਜਥੇਬੰਦੀਆਂ ਦਾ ਸਾਂਝਾ ਮੋਰਚਾ ਦੇ ਸੁਰਿੰਦਰ ਸਿੰਘ ਤੇ ਕਿਸ਼ਨ ਚੰਦ ਜਾਗੋਵਾਲੀਆ ਬਣੇ ਕਨਵੀਨਰ

IMG-20220629-WA0007.jpg

ਫਿਰੋਜ਼ਪੁਰ:

ਜਨਤਕ ਜਥੇਬੰਦੀਆਂ ਦਾ ਸਾਂਝਾ ਮੋਰਚਾ (ਜੀਪੀਐੱਮਓ) ਜ਼ਿਲ੍ਹਾ ਫਿਰੋਜ਼ਪੁਰ ਦੇ ਸੁਰਿੰਦਰ ਸਿੰਘ ਤੇ ਕਿਸ਼ਨ ਚੰਦ ਜਾਗੋਵਾਲੀਆ ਸਰਬਸੰਮਤੀ ਨਾਲ ਕਨਵੀਨਰ ਚੁਣੇ ਗਏ। ਸਾਂਝੇ ਮੋਰਚੇ ਦੀ ਮੀਟਿੰਗ ਨਾਰਦਰਨ ਰੇਲਵੇ ਮੈਨਜ਼ ਯੂਨੀਅਨ ਦਫਤਰ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਸੁਰਿੰਦਰ ਸਿੰਘ ਨੇ ਕੀਤੀ। ਮੀਟਿੰਗ ਵਿਚ ਵੱਖ ਵੱਖ ਜਨਤਕ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਜਿਨ੍ਹਾਂ ਵਿਚ ਸੁਰਿੰਦਰ ਸਿੰਘ, ਸੁਭਾਸ਼ ਸ਼ਰਮਾ ਪ੍ਰਧਾਨ ਏਈਸੀਸੀ, ਕਿਸ਼ਨ ਚੰਦ ਜਾਗੋਵਾਲੀਆ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ੱਨ, ਪ੍ਰਵੀਨ ਕੁਮਾਰ ਸੈਂਟਰਲ ਵਾਇਜ ਪ੍ਰਧਾਨ, ਮਹਿੰਦਰ ਸਿੰਘ ਧਾਲੀਵਾਲ, ਬਲਬੀਰ ਸਿੰਘ ਗੋਖੀਵਾਲਾ ਜੰਗਲਾਤ ਵਰਕਰਜ਼ ਯੂਨੀਅਨ, ਹਰੀ �ਿਸ਼ਨ ਜ਼ਿਲ੍ਹਾ ਪ੍ਰੀਸ਼ਦ, ਗੁਰਪ੍ਰੀਤ ਸਿੰਘ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ, ਡਮਰ ਬਹਾਦਰ ਪੰਚਾਇਤੀ ਰਾਜ ਮੇਹਰ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਰਾਜ ਸਿੰਘ ਸਾਹਨਕੇ, ਨਿਸ਼ਾਨ ਸਿੰਘ, ਲਖਵੀਰ ਸਿੰਘ, ਵਿਨੋਦ ਕੁਮਾਰ, ਦਲਜੀਤ ਸਿੰਘ ਯਾਰੇਸ਼ਾਹ ਵਾਲਾ ਆਦਿ ਆਗੂ ਸ਼ਾਮਲ ਹੋਏ।

ਮੀਟਿੰਗ ਵਿਚ ਵੱਖ ਵੱਖ ਬੁਲਾਰਿਆਂ ਨੇ ਕੇਂਦਰ ਤੇ ਰਾਜ ਸਰਕਾਰ ਦੀਆਂ ਮੁਲਾਜ਼ਮ ਤੇ ਮਜ਼ਦੂਰ ਵਿਰੋਧੀ ਨੀਤੀਆਂ ਤੇ ਵਿਚਾਰਾਂ ਕੀਤੀਆਂ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਭਾਰਤੀ ਫੌਜ਼ ਦੀ ਭਰਤੀ ਸਬੰਧੀ ‘ਅਗਨੀਪਥ’ ਯੌਜਨਾ ਦੇ ਐਲਾਣ ਦੀ ਨਿਖੇਧੀ ਕੀਤੀ ਤੇ ਨੌਜਵਾਨਾਂ ਲਈ ਪੱਕੇ ਰੁਜ਼ਗਾਰ ਦੀ ਮੰਗ ਕੀਤੀ। ਸਾਝੇ ਮੋਰਚੇ ਵੱਲੋਂ ਪਿਛਲੇ ਤਿੰਨ ਸਾਲਾਂ ਅੰਦਰ ਲੜੇ ਸੰਘਰਸ਼ਾਂ ਦਾ ਲੇਖਾ ਜੋਖਾ ਕਰਨ ਉਪਰੰਤ ਜਨਤਕ ਜਥੇਬੰਦੀਆਂ ਦਾ ਸਾਂਝਾ ਮੋਰਚੇ ਦੇ ਕਨਵੀਨਰਾਂ ਦੀ ਚੋਣ ਕੀਤੀ। ਜਿਸ ਵਿਚ ਸੁਰਿੰਦਰ ਸਿੰਘ ਤੇ ਕਿਸ਼ਨ ਚੰਦ ਜਾਗੋਵਾਲੀਆ ਨੂੰ ਕਨਵੀਨਰ ਚੁਣਿਆ ਗਿਆ। ਸਾਂਝੇ ਮੋਰਚੇ ਦਾ ਹੋਰ ਵਿਸਥਾਰ ਕਰਨ ਲਈ ਅਗਲੀ ਮੀਟਿੰਗ 18 ਜੁਲਾਈ ਨੂੰ ਰੱਖੀ ਗਈ, ਜਿਸ ਵਿਚ ਹੋਰ ਜਨਤਕ ਜਥੇਬੰਦੀਆਂ ਦੇ ਆਗੂਆਂ ਨੂੰ ਸ਼ਾਮਲ ਕੀਤਾ ਜਾਵੇਗਾ।