ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਉਸਾਰੀ ਨੂੰ ਰੋਕਣ ਗਈ ਨਿਗਮ ਟੀਮ ’ਤੇ ਹਮਲਾ

in #punjab2 years ago

ਸਨੌਰ ਰੋਡ ’ਤੇ ਵੱਡੇ ਅਰਾਈ ਮਾਜਰਾ ਵਿੱਟ ਕਰੀਬ 600 ਗਜ਼ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਉਸਾਰੀ ਨੂੰ ਰੋਕਣ ਆਈ ਨਿਗਮ ਟੀਮ ’ਤੇ ਲੋਕਾਂ ਨੇ ਪਥਰਾਅ ਕੀਤਾ। ਪੱਥਰਬਾਜ਼ਾਂ ਨੇ ਨਗਰ ਨਿਗਮ ਦੀ ਜੇਸੀਬੀ ਮਸ਼ੀਨ ਸਮੇਤ ਪੰਜ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ। ਨਿਗਮ ਟੀਮ 'ਤੇ ਦਬਾਅ ਬਣਾਉਣ ਲਈ ਦੋ ਵਿਅਕਤੀਆਂ ਨੇ ਆਪਣੇ ਆਪ 'ਤੇ ਡੀਜ਼ਲ ਪਾ ਕੇ ਆਤਮਦਾਹ ਕਰਨ ਦੀ ਧਮਕੀ ਦਿੱਤੀ।
ਸਥਿਤੀ ਬੇਕਾਬੂ ਹੁੰਦੀ ਦੇਖ ਨਿਗਮ ਦੀ ਟੀਮ ਬਰੰਗ ਵਾਪਸ ਪਰਤ ਗਈ। ਇਸ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਤੁਰੰਤ ਇਸ ਮਾਮਲੇ ਸਬੰਧੀ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕਰਕੇ ਇਸ ਮਾਮਲੇ ਦੀ ਸ਼ਿਕਾਇਤ ਐਸਐਸਪੀ ਨੂੰ ਭੇਜ ਦੋਸ਼ਿਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਇਸ ਸਬੰਧੀ ਲੈਂਡ ਬ੍ਰਾਂਚ ਦੇ ਇੰਚਾਰਜ ਵਿਸ਼ਾਲ ਸਿਆਲ ਨੇ ਦੱਸਿਆ ਕਿ ਕਰੀਬ ਦੋ ਮਹੀਨੇ ਪਹਿਲਾਂ ਨੂੰ ਨਿਗਮ ਦੀ ਲੈਂਡ ਬ੍ਰਾਂਚ ਨੇ ਵੱਡੇ ਅਰਾਈ ਮਾਜਰਾ ਵਿਖੇ ਨਾਜਾਇਜ਼ ਕਬਜ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਸੀ।