ਪੰਜਾਬ ਦੀ ਆਬਕਾਰੀ ਨੀਤੀ 'ਤੇ ਸਿਆਸੀ ਹੰਗਾਮਾ ਵਧਿਆ, ਅਕਾਲੀ ਦਲ ਮਗਰੋਂ ਜਾਂਚ ਲਈ ਰਾਜਪਾਲ ਨੂੰ ਮਿਲਣ ਪਹੁੰਚੀ ਕਾਂਗਰਸ

in #punjab2 years ago

ਪੰਜਾਬ ਦੀ ਸ਼ਰਾਬ ਨੀਤੀ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸੂਬਾ ਕਾਂਗਰਸ ਪੰਜਾਬ ਆਬਕਾਰੀ ਨੀਤੀ-2022 ਦੀ ਘੋਖ ਕਰਨ ਲਈ ਅੱਜ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਪਹੁੰਚੀ।ਇਸ ਦੀ ਅਗਵਾਈ ਪੰਜਾਬ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਕਰ ਰਹੇ ਹਨ। ਇਸ ਤੋਂ ਪਹਿਲਾਂ ਅਕਾਲੀ ਦਲ ਵੀ ਸ਼ਰਾਬ ਨੀਤੀ ਨੂੰ 500 ਕਰੋੜ ਦਾ ਘਪਲਾ ਕਹਿ ਚੁੱਕਾ ਹੈ।

ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਵੱਲੋਂ ਇਸ ਨੀਤੀ ਦੀ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ।

Sort:  

Aapki news ko like follow Kiya Hai Maine isko like follow karo