ਸੰਦੀਪ ਬਿਸ਼ਨੋਈ ਦੇ ਕਤਲ ਤੋਂ ਬਾਅਦ ਪੰਜਾਬ 'ਚ ਗੈਂਗਵਾਰ ਹੋਣ ਦਾ ਖਦਸ਼ਾ, ਲਾਰੈਂਸ ਦੀ ਸੁਰੱਖਿਆ ਵਧਾਈ

in #punjab2 years ago

ਰਾਜਸਥਾਨ ਦੇ ਨਾਗੌਰ 'ਚ ਗੈਂਗਸਟਰ ਸੰਦੀਪ ਬਿਸ਼ਨੋਈ ਦੇ ਕਤਲ ਤੋਂ ਬਾਅਦ ਪੰਜਾਬ 'ਚ ਗੈਂਗਵਾਰ ਵਧਣ ਦੀ ਸੰਭਾਵਨਾ ਵੱਧ ਗਈ ਹੈ। ਪੁਲਿਸ ਹਿਰਾਸਤ ਵਿੱਚ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੇ ਮਾਰੇ ਜਾਣ ਦੀ ਸੂਚਨਾ ਮਿਲਣ ਤੋਂ ਬਾਅਦ ਸੀਆਈਏ ਦਫ਼ਤਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਦੇ ਮੋਹਾਲੀ 'ਚ ਖਰੜ ਸਥਿਤ ਸੀਆਈਏ ਦਫਤਰ 'ਚ ਲਾਰੇਂਸ ਬਿਸ਼ਨੋਈ ਨੂੰ ਜਿਸ ਜਗ੍ਹਾ 'ਤੇ ਰੱਖਿਆ ਗਿਆ ਹੈ, ਉਸ ਜਗ੍ਹਾ 'ਤੇ ਵੀ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਹਰਿਆਣਾ ਦੇ ਸੁਪਾਰੀ ਕਿਲਰ ਸੰਦੀਪ ਬਿਸ਼ਨੋਈ ਉਰਫ ਸੇਠੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਰਾਜਸਥਾਨ ਦੇ ਨਾਗੌਰ 'ਚ ਅਦਾਲਤ ਦੇ ਬਾਹਰ ਦਿਨ ਦਿਹਾੜੇ ਸੰਦੀਪ ਦਾ ਕਤਲ ਕਰ ਦਿੱਤਾ ਗਿਆ ਸੀ।ਸੰਦੀਪ ਦੇ ਕਤਲ ਦੀ ਜ਼ਿੰਮੇਵਾਰੀ ਕੌਸ਼ਲ ਚੌਧਰੀ ਅਤੇ ਬੰਬੀਹਾ ਗੈਂਗ ਨੇ ਲਈ ਹੈ। ਇਹ ਗੈਂਗ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਵਿਰੋਧੀ ਹੈ। ਬੰਬੀਹਾ ਗੈਂਗ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।