ਮੁੜ ਅੰਦੋਲਨ ਦੀ ਤਿਆਰੀ

in #punjab2 years ago

ਐੱਮਐੱਸਪੀ ’ਤੇ ਫ਼ਸਲਾਂ ਦੀ ਖਰੀਦ ਤੇ ਹੋਰਨਾਂ ਬਕਾਇਆ ਮੰਗਾਂ ਨੂੰ ਲੈ ਕੇ ਅੱਜ ਸੋਮਵਾਰ ਨੂੰ ਜੰਤਰ ਮੰਤਰ ’ਤੇ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਤੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਣਗੇ।
ਚਰਚਾ ਹੈ ਕਿ ਦਿੱਲੀ ਵਿੱਚ ਮੁੜ ਕਿਸਾਨਾਂ ਦਾ ਵੱਡਾ ਅੰਦੋਲਨ ਸ਼ੁਰੂ ਹੋ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਿਸਾਨ ਜਥਿਆਂ ਦੇ ਰੂਪ ਵਿੱਚ ਕੌਮੀ ਰਾਜਧਾਨੀ ਪੁੱਜਣ ਲੱਗੇ ਹਨ। ਦਿੱਲੀ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਪੁਲਿਸ ਨੇ ਇਹਤਿਆਤ ਵਜੋਂ ਦਿੱਲੀ ਨਾਲ ਲੱਗਦੀ ਹਰਿਆਣਾ ਦੇ ਟਿਕਰੀ ਬਾਰਡਰ ’ਤੇ ਸੁਰੱਖਿਆ ਬਲਾਂ ਦੀ ਨਫ਼ਰੀ ਵਧਾ ਦਿੱਤੀ ਹੈ। ਪੁਲਿਸ ਨੇ ਟਿਕਰੀ ਬਾਰਡਰ ’ਤੇ ਬੈਰੀਕੇਡਿੰਗ ਦਾ ਵੀ ਪ੍ਰਬੰਧ ਕੀਤਾ ਹੈ।ਬੀਕੇਯੂ ਆਗੂ ਰਾਕੇਸ਼ ਟਿਕੈਤ ਅਤੇ ਜੰਤਰ-ਮੰਤਰ ਜਾ ਰਹੇ ਉਨ੍ਹਾਂ ਦੇ ਸਮਰਥਕਾਂ ਨੂੰ ਵੀ ਪੁਲਿਸ ਨੇ ਗਾਜ਼ੀਪੁਰ ਸਰਹੱਦ ਪਾਰ ਕਰਦੇ ਹੀ ਹਿਰਾਸਤ ਵਿੱਚ ਲੈ ਲਿਆ। ਕਰੀਬ ਦੋ ਘੰਟੇ ਤੱਕ ਹਿਰਾਸਤ 'ਚ ਰੱਖਣ ਤੋਂ ਬਾਅਦ ਉਸ ਨੂੰ ਉੱਤਰ ਪ੍ਰਦੇਸ਼ ਦੀ ਸਰਹੱਦ 'ਤੇ ਗਾਜ਼ੀਪੁਰ ਸਰਹੱਦ 'ਤੇ ਛੱਡ ਦਿੱਤਾ ਗਿਆ।farmer.jpg