ਸਿਮਰਨਜੀਤ ਮਾਨ ਦੀ ਜਿੱਤ ਪਿੱਛੋਂ ਬਜ਼ੁਰਗਾਂ ਨੇ ਮਾਰੀ ਸਿੱਧੂ ਮੂਸੇਵਾਲਾ ਦੇ ਅੰਦਾਜ਼ ਵਿਚ ਥਾਪੀ

in #punjab2 years ago

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ।ਪੰਜਾਬ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਇਹ ਵੱਡਾ ਝਟਕਾ ਲੱਗਿਆ ਹੈ। ਆਪ ਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਸਿਮਰਨਜੀਤ ਸਿੰਘ ਮਾਨ ਪਾਸੋਂ 5822 ਵੋਟਾਂ ਨਾਲ ਹਾਰ ਗਿਆ।

ਮਾਨ ਨੇ ਜਿੱਤ ਦਾ ਸਿਹਰਾ ਨੌਜਵਾਨਾਂ ਨੂੰ ਦਿੱਤਾ। ਜਿੱਤ ਤੋਂ ਬਾਅਦ ਨੌਜਵਾਨਾਂ ਤੇ ਬਜ਼ੁਰਗਾਂ ਵਿਚ ਖਾਸਾ ਉਤਸ਼ਾਹ ਵੇਖਣ ਨੂੁੰ ਮਿਲਿਆ।

ਬਜ਼ੁਰਗ ਪੱਟਾਂ ਉਤੇ ਧਾਪੀਆਂ ਮਾਰਦੇ ਹੋਏ ਨਜ਼ਰ ਆਏ। ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੋਂ ਬਾਅਦ ਨੌਜਵਾਨ ਆਗੂ ਲੱਖਾ ਸਿਧਾਣਾ ਨੇ ਵੀ ਮਰਹੂਮ ਸਿੱਧੂ ਮੂਸੇਵਾਲਾ ਦੇ ਅੰਦਾਜ਼ ਵਿੱਚ ਮਾਰੀ ਥਾਪੀ। ਉਨ੍ਹਾਂ ਨੇ ਆਪ ਸਰਕਾਰ ਨੂੰ ਘੇਰਿਆ।

ਦੱਸ ਦਈਏ ਕਿ ਆਪ ਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਸਿਮਰਨਜੀਤ ਸਿੰਘ ਮਾਨ ਪਾਸੋਂ 5822 ਵੋਟਾਂ ਨਾਲ ਹਾਰ ਗਿਆ।

ਮਾਨ ਨੂੰ 253154, ਘਰਾਚੋਂ ਨੂੰ 247332,ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਨੂੰ 79668, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 46298 ਤੇ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਕਮਲਦੀਪ ਕੌਰ ਨੂੰ 44428 ਵੋਟਾਂ ਮਿਲੀਆਂ।

ਪਹਿਲੇ ਦੋ ਨੂੰ ਛੱਡ ਕੇ ਬਾਕੀ ਉਮੀਦਵਾਰਾਂ ਦੀਆਂ ਜ਼ਮਾਨਤਾ ਜ਼ਬਤ ਹੋ ਗਈਆਂ। ਇਹ ਹਾਰ ਮੁੱਖ ਮੰਤਰੀ ਲਈ ਨਿੱਜੀ ਤੌਰ ’ਤੇ ਨਮੋਸ਼ੀ ਦੀ ਹਾਲਤ ਹੈ ਕਿਉਂਕਿ ਸੰਗਰੂਰ ਉਨ੍ਹਾਂ ਦਾ ਜੱਦੀ ਹਲਕਾ ਵੀ ਹੈ।

ਆਪ ਦੇ ਗੁਰਮੇਲ ਸਿੰਘ (Gurmail Singh) ਦੂਜੇ ਨੰਬਰ 'ਤੇ ਰਹੇ, ਜਿਨ੍ਹਾਂ ਨੂੰ 2,47, 332, ਜਦਕਿ ਤੀਜੇ ਨੰਬਰ 'ਤੇ ਕਾਂਗਰਸ ਦੇ ਦਲਵੀਰ ਗੋਲਡੀ ਨੂੰ 79,668, ਚੌਥੇ ਨੰਬਰ 'ਤੇ ਭਾਜਪਾ ਦੇ ਕੇਵਲ ਢਿੱਲੋਂ ਨੂੰ 66, 298 ਅਤੇ ਪੰਜਵੇਂ ਸਥਾਨ 'ਤੇ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ 44, 428 ਵੋਟਾਂ ਪਈਆਂ ਹ0ffdf.jpg