60 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜੇਗੀ ਮਾਨ ਸਰਕਾਰ

in #punjab2 years ago

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ 60 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਸਿਖਲਾਈ ਲਈ ਕੈਨੇਡਾ, ਯੂਕੇ ਅਤੇ ਸਿੰਘਾਪੁਰ ਆਦਿ ਦੇਸ਼ਾਂ ਵਿੱਚ ਭੇਜਿਆ ਜਾਵੇਗਾ।
ਕੈਬਨਿਟ ਮੰਤਰੀ ਪੰਜਾਬ ਹਰਜੋਤ ਬੈਂਸ ਨੇ ਆਖਿਆ ਹੈ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ 60 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਸਿਖਲਾਈ ਲਈ ਕੈਨੇਡਾ, ਯੂਕੇ ਅਤੇ ਸਿੰਘਾਪੁਰ ਆਦਿ ਦੇਸ਼ਾਂ ਵਿੱਚ ਭੇਜਿਆ ਜਾਵੇਗਾ।ਸ੍ਰੀ ਬੈਂਸ ਨੇ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਵਿੱਚ 20 ਹਜ਼ਾਰ ਸਰਕਾਰੀ ਸਕੂਲ ਹਨ ਤੇ ਇਨ੍ਹਾਂ ਵਿੱਚੋਂ 400 ਸਕੂਲਾਂ ਵਿੱਚ ਕੋਈ ਅਧਿਆਪਕ ਨਹੀਂ ਹੈ, ਜਦਕਿ 1600 ਸਕੂਲਾਂ ਵਿੱਚ ਸਿਰਫ ਇੱਕ-ਇੱਕ ਅਧਿਆਪਕ ਨਾਲ ਹੀ ਕੰਮ ਚਲਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਸਕੂਲਾਂ ’ਚ ਕਲਾਸਰੂਮ, ਲੈਬ, ਸਟਾਫ, ਖੇਡ ਮੈਦਾਨ, ਪੈਖਾਨੇ, ਡੈਸਕ ਆਦਿ ਦੀ ਜਾਣਕਾਰੀ ਲਈ ਸਰਵੇਖਣ ਕੀਤਾ ਜਾ ਰਿਹਾ ਹੈ।2022_6$largeimg_258808002.jpg