ਪਸ਼ੂ ਪਾਲਣ ਮੰਤਰੀ ਭੁੱਲਰ ਵੱਲੋਂ ਲੰਪੀ ਸਕਿਨ ਦੀ ਰੋਕਥਾਮ ਲਈ ਜ਼ਿਲ੍ਹਿਆਂ ਨੂੰ 76 ਲੱਖ ਰੁਪਏ ਜਾਰੀ

in #punjab2 years ago

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਸੂਬੇ ਦੇ ਪਸ਼ੂਧਨ 'ਚ ਲੰਪੀ ਸਕਿਨ ਰੋਗ ਦੀ ਰੋਕਥਾਮ ਅਤੇ ਬਚਾਅ ਲਈ ਫੰਡ ਜਾਰੀ ਕਰਨ ਦੇ ਨਿਰਦੇਸ਼ਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕਲੱਸਟਰ ਜ਼ਿਲ੍ਹਿਆਂ ਨੂੰ ਦਵਾਈਆਂ ਦੀ ਖਰੀਦ ਅਤੇ ਹੋਰ ਰੋਕਥਾਮ ਅਤੇ ਜਾਗਰੂਕਤਾ ਗਤੀਵਿਧੀਆਂ ਲਈ 76 ਲੱਖ ਰੁਪਏ ਜਾਰੀ ਕੀਤੇ ਗਏ ਹਨ।
ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹਿਆਂ ਵਿੱਚ ਇਸ ਬਿਮਾਰੀ ਦੇ ਵਧੇਰੇ ਪ੍ਰਕੋਪ ਦੀਆਂ ਰਿਪੋਰਟਾਂ ਹਨ। ਇਸ ਲਈ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ, ਅੰਮਿ੍ਤਸਰ, ਤਰਨਤਾਰਨ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਨੂੰ 5-5 ਲੱਖ ਰੁਪਏ ਅਤੇ ਬਾਕੀ ਜ਼ਿਲ੍ਹਿਆਂ ਨੂੰ 3-3 ਲੱਖ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਰੂਰੀ ਦਵਾਈਆਂ ਦੀ ਖ਼ਰੀਦ ਵਿਚ ਕੋਈ ਦਿੱਕਤ ਨਾ ਆਵੇ ਅਤੇ ਉਹ ਕਿਸਾਨਾਂ, ਪਸ਼ੂ ਮਾਲਕਾਂ ਅਤੇ ਆਮ ਲੋਕਾਂ ਨੂੰ ਬਿਮਾਰੀ ਦੀ ਰੋਕਥਾਮ ਲਈ ਲਗਾਤਾਰ ਜਾਗਰੂਕ ਕਰ ਸਕਣ।