CM ਮਾਨ 'ਆਪ' ਉਮੀਦਵਾਰ ਦੇ ਹੱਕ 'ਚ ਕਰਨਗੇ ਰੋਡ ਸ਼ੋਅ, ਜਰਨੈਲ ਸਿੰਘ ਨੇ ਤਿਆਰੀਆਂ ਦਾ ਲਿਆ ਜਾਇਜ਼ਾ
Sangrur by Eelction: ਸੰਗਰੂਰ ਜ਼ਿਮਨੀ ਚੋਣ 'ਚ ਪਾਰਟੀ ਉਮੀਦਵਾਰ ਗੁਰਮੇਲ ਸਿੰਘ (Gurmail Singh AAP Canddidate) ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਰੋਡ ਸ਼ੋਅ ਕਰਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ (AAP) ਪੰਜਾਬ ਦੇ ਇੰਚਾਰਜ ਜਰਨੈਲ ਸਿੰਘ (jarnail Singh) ਨੇ ਦਿੱਤੀ।
ਚੰਡੀਗੜ੍ਹ/ਸੰਗਰੂਰ: Sangrur by Eelction: ਸੰਗਰੂਰ ਜ਼ਿਮਨੀ ਚੋਣ 'ਚ ਪਾਰਟੀ ਉਮੀਦਵਾਰ ਗੁਰਮੇਲ ਸਿੰਘ (Gurmail Singh AAP Canddidate) ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਰੋਡ ਸ਼ੋਅ ਕਰਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ (AAP) ਪੰਜਾਬ ਦੇ ਇੰਚਾਰਜ ਜਰਨੈਲ ਸਿੰਘ (jarnail Singh) ਨੇ ਦਿੱਤੀ।ਮੰਗਲਵਾਰ ਨੂੰ ਜਰਨੈਲ ਸਿੰਘ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਰੋਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਵਿਰੋਧੀ ਪਾਰਟੀਆਂ 'ਤੇ ਹਮਲਾ ਬੋਲਦੇ ਹੋਏ ਜਰਨੈਲ ਸਿੰਘ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਡਰੱਗ ਮਾਫੀਆ, ਮਾਈਨਿੰਗ ਮਾਫੀਆ, ਕੇਬਲ ਮਾਫੀਆ ਅਤੇ ਡੀ. ਗੈਂਗਸਟਰਾਂ ਨੂੰ ਸੁਰੱਖਿਆ ਅਤੇ ਪੰਜਾਬ ਨੂੰ ਕਰਜ਼ੇ ਵਿੱਚ ਡੁਬੋ ਦਿੱਤਾ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲਗਾਤਾਰ ‘ਆਪ’ ਸਰਕਾਰ ‘ਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੇ ਦੋਸ਼ ਲਗਾ ਰਹੀ ਹੈ, ਜਦਕਿ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਆਪਣੇ ਸ਼ਾਸਨ ਦੌਰਾਨ ਅਪਰਾਧੀਆਂ ਨੂੰ ਤਿਆਰ ਕਰਕੇ ਪਨਾਹ ਦਿੱਤੀ ਹੈ।