ਸੁਖਦੇਵ ਸਿੰਘ ਢੀਂਡਸਾ ਨੇ ਬੇਅਦਬੀ ਮਾਮਲਿਆਂ `ਚ ਵਿਧਾਨ ਸਭਾ ਵਿੱਚ ਚਰਚਾ ਕਰਵਾਉਣ ਤੋਂ ਭੱਜੀ ਮਾਨ ਸਰਕਾਰ ਨੂੰ ਘੇਰਿਆ

in #punjab2 years ago

ਵਿਧਾਨ ਸਭਾ ਚ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਮੰਗ ਲਾਜ਼ਮੀ ਮੰਨੀ ਜਾਣੀ ਚਾਹੀਦੀ ਸੀ: ਢੀਂਡਸਾਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਬੇਅਦਬੀ ਮਾਮਲੇ ਵਿੱਚ ਚਰਚਾ ਕਰਵਾਏ ਜਾਣ ਦੀ ਕੀਤੀ ਗਈ ਮੰਗ ਨੂੰ ਨਾ ਮੰਨੇ ਜਾਣਤੇ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਬੇਹੱਦ ਅਫਸੋਸ ਦੀ ਗੱਲ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਇਨਸਾਫ਼ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਵਿਧਾਨ ਸਭਾ ਵਿੱਚ ਇਸ ਗੰਭੀਰ ਮੁੱਦੇ ਤੇ ਚਰਚਾ ਕਰਨ ਤੋਂ ਵੀ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੂੰ ਬੇਅਦਬੀ ਮਾਮਲਿਆਂ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਮੰਗ ਤੇ ਚਰਚਾ ਅਤੇ ਉਨ੍ਹਾਂ ਦਾ ਪੱਖ ਸੁਣਨ ਲਈ ਵੱਖਰੇ ਤੌਰਤੇ ਸਮਾਂ ਦੇਣ ਦੀ ਇਜਾਜ਼ਤ ਦੇਣੀ ਚਾਹੀਦੀ ਸੀ।sukhdev-dhindsa-16491555893x2.jpg