ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮਾਣ ਭੱਤਾ ਨਾ ਮਿਲਣ ਉਤੇ ਕੀਤਾ ਰੋਸ ਪ੍ਰਦਰਸ਼ਨ

in #punjab2 years ago

ਫਾਜ਼ਿਲਕਾ: ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਏਟਕ ਵੱਲੋਂ ਅੱਜ ਸਥਾਨਕ ਐੱਸਡੀਐੱਮ ਦਫ਼ਤਰ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਦੀ ਪ੍ਰਧਾਨ ਸਰੋਜ ਛਪੜੀ ਵਾਲਾ ਅਤੇ ਸਕੱਤਰ ਸੁਨੀਲ ਕੁਮਾਰ ਬੇਦੀ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਮਿਹਨਤਾਨਾ ਤੇ ਮਾਣ ਭੱਤਾ ਨਹੀਂ ਦਿੱਤਾ ਜਾ ਰਿਹਾ।1667613_CON_R_PJB_JALALABAD_-AANGANWADI_-DHARNA_PHOTO_1-16581544723x2.jpeg