Moosewala Birthday: ਭਾਵੇਂ ਯਾਰਾਂ ਤੂੰ ਇਸ ਦੁਨੀਆਂ ਤੋਂ ਚਲਾ ਗਿਆ ਪਰ ਦਿਲਾਂ 'ਚ ਹਮੇਸ਼ਾ ਜਿੰਦਾ ਰਹੇਂਗਾ: ਰਾਜਾ ਵੜਿੰਗ

in #punjab2 years ago

Sidhu Moose wala Birthday: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਅੱਜ ਸਾਡੇ ਵਿੱਚ ਨਹੀਂ ਰਹੇ। ਪਿਛਲੇ ਦਿਨੀਂ ਉਨ੍ਹਾਂ ਦੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੱਜ ਉਨ੍ਹਾਂ ਦਾ 29ਵਾਂ ਜਨਮ ਹੈ ਪਰ ਉਹ ਸਾਡੇ ਵਿਚ ਨਹੀਂ ਹਨ। ਲੋਕ ਉਨ੍ਹਾਂ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚ ਰਹੇ ਹਨ।

ਸਿਆਸੀ ਆਗੂਆਂ ਵੱਲੋਂ ਵੀ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਕ ਟਵੀਟ ਕਰਕੇ ਕਿਹਾ-ਅੱਜ ਮੇਰੇ ਭਰਾ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਜਨਮਦਿਨ ਹੈ। ਅੱਜ ਸਿੱਧੂ ਨੇ 29 ਸਾਲ ਦਾ ਹੋ ਜਾਣਾ ਸੀ ਪਰ ਅਕਾਲ ਪੁਰਖ ਨੂੰ ਸ਼ਾਇਦ ਕੁੱਝ ਹੋਰ ਹੀ ਮਨਜ਼ੂਰ ਸੀ। ਤੈਨੂੰ ਯਾਦ ਕਰਦਿਆ ਹੀ ਅੱਖਾਂ ਭਰ ਆਈਆਂ, ਭਾਵੇਂ ਯਾਰਾਂ ਤੂੰ ਇਸ ਦੁਨੀਆਂ ਤੋਂ ਚਲਾ ਗਿਆ ਪਰ ਦਿਲਾਂ ਚ ਹਮੇਸ਼ਾ ਜਿੰਦਾ ਰਹੇਂਗਾ।FU9ZnZfaMAEi9fE.jpg