ਅਹਿਮ ਖ਼ਬਰ : ਪੰਜਾਬ ਦੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ ਦੀ ਅਦਾਇਗੀ ’ਚ ਹੋਇਆ ਵਾਧਾ

in #punjab2 years ago

2022_5image_20_22_478706824cheema.jpgਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਨੂੰ ਧਿਆਨ ’ਚ ਰੱਖਦੇ ਹੋਏ ਗਰੁੱਪ ਬੀਮਾ ਸਕੀਮ (ਜੀ. ਆਈ. ਐੱਸ.) ਦੀ ਅਦਾਇਗੀ ਵਿਚ ਚਾਰ ਗੁਣਾ ਵਾਧਾ ਕਰ ਦਿੱਤਾ ਹੈ। ਇਸ ਬਾਬਤ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ ਤਾਂ ਜੋ ਪੰਜਾਬ ਦੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਭਵਿੱਖ ਹੋਰ ਬਿਹਤਰ ਹੋ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਕਿਸੇ ਕਰਮਚਾਰੀ ਦੀ ਸੇਵਾ ਦੌਰਾਨ ਮੌਤ ਹੋ ਜਾਣ ਜਾਂ ਸੇਵਾ ਮੁਕਤੀ ਸਮੇਂ ਉਸ ਨੂੰ 15 ਹਜ਼ਾਰ ਰੁਪਏ ਤੋਂ 1.20 ਲੱਖ ਰੁਪਏ ਦੀ ਅਦਾਇਗੀ ਕੀਤੀ ਜਾਂਦੀ ਸੀ, ਜੋ ਹੁਣ 60 ਹਜ਼ਾਰ ਰੁਪਏ ਤੋਂ 4.80 ਲੱਖ ਰੁਪਏ ਕਰ ਦਿੱਤੀ ਗਈ ਹੈ। ਸਰਕਾਰ ਦਾ ਇਹ ਫੈਸਲਾ 1 ਜਨਵਰੀ 2023 ਤੋਂ ਲਾਗੂ ਹੋਵੇਗਾ।

Sort:  

सर जी हमारी खबर को लाइक कीजिये