ਸੰਗਰੂਰ 'ਚ ਨਸ਼ਿਆਂ ਖ਼ਿਲਾਫ CM ਭਗਵੰਤ ਮਾਨ ਦੀ ਸਾਈਕਲ ਰੈਲੀ, ਜਾਣੋ ਨੌਜਵਾਨਾਂ ਦੇ ਹੱਕ 'ਚ ਕੀ ਬੋਲੇ

in #punjab2 years ago

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਗਰੂਰ ਜ਼ਿਲ੍ਹੇ 'ਚ ਐਤਵਾਰ ਨੂੰ ਨਸ਼ਿਆਂ ਦੇ ਖ਼ਿਲਾਫ਼ ਸਾਈਕਲ ਰੈਲੀ ਕੱਢੀ ਗਈ। ਇਸ ਦੌਰਾਨ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਉਹ ਇਕ ਨਿਵੇਕਲੇ ਪ੍ਰੋਗਰਾਮ ਲਈ ਸੂਰਜ ਚੜ੍ਹਨ ਤੋਂ ਪਹਿਲਾਂ ਨਿਕਲੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਬੜਾ ਗਰੂਰ ਹੈ, ਸਾਡਾ ਜ਼ਿਲ੍ਹਾ ਸੰਗਰੂਰ ਹੈ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ 'ਚ ਫਸੇ ਨੌਜਵਾਨਾਂ ਦਾ ਉਹ ਕਸੂਰ ਨਹੀਂ ਮੰਨਦੇ ਹਨ ਕਿਉਂਕਿ ਬੇਰੁਜ਼ਗਾਰੀ ਕਾਰਨ ਉਨ੍ਹਾਂ ਨੂੰ ਮਾਹੌਲ ਹੀ ਇਹੋ ਜਿਹਾ ਮਿਲ ਗਿਆ।ਉਨ੍ਹਾਂ ਕਿਹਾ ਕਿ ਨੌਜਵਾਨ ਇੰਨਾ ਪੜ੍ਹ-ਲਿਖ ਕੇ ਜਦੋਂ ਨੌਕਰੀਆਂ ਲੈਣ ਜਾਂਦੇ ਤਾਂ ਡਿਗਰੀਆਂ ਲੈ ਕੇ ਘਰਾਂ ਨੂੰ ਵਾਪਸ ਪਰਤ ਆਉਂਦੇ, ਜਿਸ ਕਾਰਨ ਉਹ ਮਾਨਸਿਕ ਤਣਾਅ ਦੇ ਸ਼ਿਕਾਰ ਹੋ ਗਏ। ਉਨ੍ਹਾਂ ਕਿਹਾ ਕਿ ਇਸ ਦੇ ਕਾਰਨ ਕੋਈ ਨਸ਼ਾ ਕਰਨ ਲੱਗ ਗਿਆ ਜਾਂ ਫਿਰ ਬਾਹਰਲੇ ਮੁਲਕਾਂ ਵੱਲ ਉਡਾਰੀ ਮਾਰ ਗਿਆ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਇਨ੍ਹਾਂ ਨੌਜਵਾਨਾਂ ਨੂੰ ਕੰਮ 'ਤੇ ਲਾ ਦਿੱਤਾ ਜਾਵੇ ਅਤੇ ਡਿਗਰੀ ਮੁਤਾਬਕ ਉਹ ਅਫ਼ਸਰ ਬਣ ਜਾਣ ਤਾਂ ਫਿਰ ਨਸ਼ੇ ਲਈ ਕੋਈ ਥਾਂ ਨਹੀਂ ਬਚੇਗੀ।09_00_539683726rally1-ll.jpg