CM ਮਾਨ ਦੀ ਸਿਹਤ ਅਧਿਕਾਰੀਆਂ ਨਾਲ ਬੈਠਕ, ਪੰਜਾਬ ਵਾਸੀਆਂ ਨੂੰ ਇਕ ਹੋਰ ਤੋਹਫ਼ਾ ਦੇਣ ਦਾ ਐਲਾਨ

in #punjab2 years ago

Screenshot_2022-05-21-07-09-16-01_40deb401b9ffe8e1df2f1cc5ba480b12.jpgਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਵਾਸੀਆਂ ਨੂੰ ਦਿੱਲੀ ਦੀ ਤਰਜ 'ਤੇ ਮੁਹੱਲਾ ਕਲੀਨਕ ਬਣਾਉਣ ਦੀ ਦਿੱਤੀ ਗਾਰੰਟੀ ਨੂੰ ਜਲਦ ਪੂਰਾ ਕਰਨ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ 'ਤੇ ਦਿੱਤੀ। ਮੁੱਖ ਮੰਤਰੀ ਵੱਲੋਂ ਅੱਜ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਤੇ ਹੋਰ ਸਿਹਤ ਅਧਿਕਾਰੀਆਂ ਨਾਲ ਬੈਠਕ ਮਗਰੋਂ ਇਹ ਐਲਾਨ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀ ਤਰਜ਼ 'ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਕ ਬਣਾਉਣ ਜਾ ਰਹੇ ਹਾਂ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਸ਼ੁਰੂਆਤ ਇਸ ਸਾਲ 15 ਅਗਸਤ ਨੂੰ ਕਰਨਗੇ। ਪਹਿਲੇ ਪੜਾਅ ਵਿੱਚ ਅਜਿਹੇ 75 ਕਲੀਨਿਕ ਸ਼ੁਰੂ ਹੋਣਗੇ, ਜੋ ਇਸ ਵਰ੍ਹੇ ਆ ਰਹੀ ਸੁਤੰਤਰਤਾ ਦਿਵਸ ਦੀ 75ਵੀਂ ਵਰ੍ਹੇਗੰਢ ਦੇ ਇਤਿਹਾਸਕ ਮੌਕੇ ਨੂੰ ਸਮਰਪਿਤ ਹੋਣਗੇ। ਮੁੱਖ ਮੰਤਰੀ ਨੇ ਸੂਬੇ ਭਰ ਦੇ ਗ਼ੈਰ-ਕਾਰਜਸ਼ੀਲ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰਨ ਨੂੰ ਵੀ ਸਹਿਮਤੀ ਦਿੱਤੀ।