ਫੋਟੋਗ੍ਰਾਫਰ ਏਜੰਟ ਕੋਲੋਂ ਨਕਦੀ ਤੇ ਕੀਮਤੀ ਸਾਮਾਨ ਖੋਹਿਆ

in #punjab2 years ago

ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਸੰਗਤਪੁਰਾ ਨੇੜੇ ਇਕ ਫੋਟੋਗ੍ਰਾਫਰ ਏਜੰਟ ਕੋਲੋਂ ਹਥਿਆਰਬੰਦ ਲੁਟੇਰਿਆਂ ਵੱਲੋਂ ਨਕਦੀ ਤੇ ਕੀਮਤੀ ਸਾਮਾਨ ਖੋਹੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਯੋਗੇਸ਼ ਕੁਮਾਰ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਇਸਲਾਮਾਬਾਦ ਅੰਮ੍ਰਿਤਸਰ ਨੇ ਦੱਸਿਆ ਕਿ ਉਹ ਫੋਟੋਗ੍ਰਾਫਰ ਦੇ ਏਜੰਟ ਵਜੋਂ ਕੰਮ ਕਰਦਾ ਹੈ ਤੇ ਵੱਖ-ਵੱਖ ਦੁਕਾਨਾਂ ਉੱਤੇ ਫੋਟੋਗ੍ਰਾਫੀ ਨਾਲ ਸਬੰਧਤ ਸਾਮਾਨ ਦੇ ਕੇ ਆਪਣੀ ਐਕਟਿਵਾ 'ਤੇ ਫਤਹਿਗੜ੍ਹ ਚੂੜੀਆਂ ਤੋਂ ਅੰਮ੍ਰਿਤਸਰ ਵੱਲ ਨੂੰ ਆ ਰਿਹਾ ਸੀ । ਇਸੇ ਦੌਰਾਨ ਪਿੰਡ ਸੰਗਤਪੁਰਾ ਲਾਹੌਰ ਬਰਾਂਚ ਨਹਿਰ ਨੇੜੇ 2 ਮੋਟਰਸਾਈਕਲ ਸਵਾਰ ਨਕਾਬਪੋਸ਼ ਲੁਟੇਰਿਆਂ ਵੱਲੋਂ ਦਾਤਰ ਦਾ ਵਾਰ ਕਰ ਕੇ ਪਹਿਲਾਂ ਉਨ੍ਹਾਂ ਨੂੰ ਜ਼ਖ਼ਮੀ ਕੀਤਾ ਤੇ ਫਿਰ ਉਸ ਕੋਲੋਂ 2200 ਰੁਪਏ ਦੀ ਨਕਦੀ ਇਕ ਪੈਨ ਕਾਰਡ, ਆਧਾਰ ਕਾਰਡ ਅਤੇ ਡਰਾਈਵਿੰਗ ਲਾਇਸੈਂਸ ਤੋਂ ਇਲਾਵਾ ਹੋਰ ਕੀਮਤੀ ਸਾਮਾਨ ਖੋਹ ਕੇ ਫ਼ਰਾਰ ਹੋ ਗਏ।