ਲੋਕਾਂ ਨੇ ਆਪ ‘ਤੇ ਭਰੋਸਾ ਕਰ ਆਪਣਾ ਫਰਜ਼ ਨਿਭਾਇਐ, ਹੁਣ ਸਾਡੀ ਵਾਰੀ : ਭਗਵੰਤ ਮਾਨ

in #punjab2 years ago

ਲੋਕ ਵਿਰੋਧੀ ਸਟੈਂਡ ਲੈਣ ਲਈ ਕਾਂਗਰਸੀਆਂ ਅਤੇ ਅਕਾਲੀਆਂ 'ਤੇ ਚੁਟਕੀ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂ 'ਸੁਪਨਿਆਂ ਦੀ ਦੁਨੀਆ' ਵਿਚ ਰਹਿ ਰਹੇ ਹਨ ਅਤੇ ਸਮਝਦੇ ਹਨ ਕਿ ਉਹ ਅਜੇ ਵੀ ਸੱਤਾ ਵਿਚ ਹਨ।

ਇੱਥੇ 72ਵੇਂ ਰਾਜ ਪੱਧਰੀ ਵਣ ਮਹੋਤਸਵ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਨਮੋਸ਼ੀਜਨਕ ਹਾਰ ਦੇ ਸਦਮੇ ਵਿੱਚੋਂ ਅਜੇ ਤੱਕ ਬਾਹਰ ਨਹੀਂ ਆਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਅਜੇ ਵੀ ਇਹ ਸਮਝ ਰਹੇ ਹਨ ਕਿ ਉਹ ਸੂਬੇ ਵਿੱਚ ਸਰਕਾਰ ਚਲਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੱਤਾ ਦੇ ਭੁੱਖੇ ਇਹ ਸਿਆਸਤਦਾਨ ਭੁੱਲ ਗਏ ਹਨ ਕਿ ਪੰਜਾਬ ਦੇ ਸੂਝਵਾਨ ਅਤੇ ਬਹਾਦਰ ਲੋਕਾਂ ਨੇ ਇੱਕ ਅਜਿਹੀ ਸਰਕਾਰ ਚੁਣੀ ਹੈ ਜੋ ਉਨ੍ਹਾਂ ਦੀ ਸੇਵਾ ਪੂਰੇ ਉਤਸ਼ਾਹ ਨਾਲ ਕਰਦੀ ਹੈ।Screenshot_20220731_083650.jpg