ਸਰਕਾਰ ਦਾ ਪਹਿਲਾ ਬਜਟ ਲੋਕਾਂ ਦੀਆਂ ਉਮੀਦਾਂ ਤੋਂ ਉਲਟ ਸਾਬਤ ਹੋਇਆ: ਢੀਂਡਸਾ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਪਹਿਲਾ ਬਜਟ ਲੋਕਾਂ ਦੀਆਂ ਉਮੀਦਾਂ ਤੋਂ ਉਲਟ ਸਾਬਿਤ ਹੋਇਆ ਹੈ।
ਸਾਬਕਾ ਵਿੱਤ ਮੰਤਰੀ ਨੇ ਇਸ ਬਜਟ ਨੂੰ ਸਰਕਾਰ ਦੀ ਫੌਕੀ ਲਿਫਾਫੇਬਾਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਬਜਟ ਪਿਛਲੇ ਸਰਕਾਰਾਂ ਦੌਰਾਨ ਪੇਸ਼ ਕੀਤੇ ਬਜਟ ਦਾ ਕੇਵਲ ਦਹਰਾਉ ਅਤੇ ਅੰਕੜਿਆਂ ਦਾ ਫੇਰਬਦਲ ਹੀ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸੱਤਾ ਪ੍ਰਾਪਤੀ ਲਈ ਪੰਜਾਬ ਵਾਸੀਆਂ ਨੂੰ ਦਿੱਤੀਆਂ ਵੱਡੀਆਂ-ਗਰੰਟੀਆਂ ਦਾ ਕੋਈ ਜਿ਼ਕਰ ਤੱਕ ਨਹੀ ਕੀਤਾ ਗਿਆ ਹੈ।