ਪਟਿਆਲਾ ਕੇਂਦਰੀ ਜੇਲ੍ਹ ਦੀ ਕੰਧ ਟੱਪ ਕੇ ਭੱਜਾ ਹਵਾਲਾਤੀ

in #punjab2 years ago

ਪ੍ਰਸ਼ਾਸਨ ਨੂੰ ਚਕਮਾ ਦੇ ਕੇ ਜੇਲ੍ਹ ਦੀ ਕੰਧ ਟੱਪ ਕੇ ਰਫੂਚੱਕਰ ਹੋ ਗਿਆ ਸੀ, ਨੂੰ ਮੁੜ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਹਵਾਲਾਤੀ ਨੂੰ ਪੁਲਿਸ ਵੱਲੋਂ ਨਾਕਾਬੰਦੀ ਦੇ ਦੌਰਾਨ 1 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ।

ਇਸ ਮੌਕੇ ਨਾਭਾ ਦੇ ਡੀਐਸਪੀ ਦਵਿੰਦਰ ਅੱਤਰੀ ਨੇ ਦੱਸਿਆ ਕਿ ਇਹ ਹਵਾਲਾਤੀ ਬਹੁਤ ਹੀ ਸ਼ਾਤਰ ਹੈ। ਇਸ ਉਤੇ ਪਹਿਲਾਂ ਹੀ ਵੱਖ-ਵੱਖ ਕੇਸ ਦਰਜ ਹਨ। ਪੁਲਿਸ ਨੇ ਇਸ ਨੂੰ ਕਾਬੂ ਕਰ ਲਿਆ ਹੈ। ਦੱਸ ਦਈਏ ਕਿ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚੋਂ ਕੜੀ ਸੁਰੱਖਿਆ ਦੇ ਬਾਵਜੂਦ ਹਵਾਲਾਤੀ ਮਨਿੰਦਰ ਸਿੰਘ ਉਰਫ ਗੰਨਾ ਚਕਮਾ ਦੇ ਕੇ ਰਫੂਚੱਕਰ ਹੋ ਗਿਆ ਸੀ।ਹਵਾਲਾਤੀ ਮਨਿੰਦਰ ਸਿੰਘ ਉਰਫ ਗੋਨਾ ਵਾਸੀ ਨਾਭਾ ਬਲਾਕ ਦੇ ਪਿੰਡ ਲੁਬਾਣਾ ਦਾ ਰਹਿਣ ਵਾਲਾ ਅਤੇ ਵੱਖ ਵੱਖ ਧਰਾਵਾਂ ਦੇ ਤਹਿਤ ਨਜ਼ਰਬੰਦ ਸੀ। ਹਵਾਲਾਤੀ ਉਦੋਂ ਰਫੂਚੱਕਰ ਹੋਇਆ ਜਦੋਂ ਇਸ ਨੂੰ ਪੇਸ਼ੀ ਲੈ ਕੇ ਜਾਣ ਲਈ ਪੁਲਿਸ ਗਾਰਦ ਜੇਲ੍ਹ ਪਹੁੰਚੀ। ਜਦੋਂ ਉਕਤ ਹਵਾਲਾਤੀ ਬੰਦੀ ਨੂੰ ਪੇਸ਼ੀ ਭੇਜਣ ਲਈ ਇਸ ਦੀ ਬੈਠਕ ਵਿੱਚ ਭਾਲ ਕੀਤੀ ਗਈ ਤਾਂ ਬੰਦੀ ਆਪਣੀ ਬੈਰਕ ਵਿੱਚ ਮੌਜੂਦ ਨਹੀਂ ਸੀ।ਇਸ ਨੂੰ ਇੱਕ ਹਜ਼ਾਰ ਟਰਾਮਾਡੋਲ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ