ਜਲੰਧਰ ਦੇ ਪ੍ਰਾਈਵੇਟ ਹਸਪਤਾਲਾਂ 'ਚ ਆਯੁਸ਼ਮਾਨ ਯੋਜਨਾ ਤਹਿਤ ਨਹੀਂ ਹੋ ਰਿਹੈ ਇਲਾਜ

in #punjab2 years ago

ਜਲੰਧਰ ਦੇ ਪ੍ਰਾਈਵੇਟ ਹਸਪਤਾਲਾਂ 'ਚ ਆਯੁਸ਼ਮਾਨ ਯੋਜਨਾ ਤਹਿਤ ਨਹੀਂ ਹੋ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਆਯੂਸ਼ਮਾਨ ਕਾਰਡ ਸਕੀਮ ਤਹਿਤ ਹਰ ਵਰਗ ਦੇ ਲੋਕਾਂ ਦਾ ਮੁਫ਼ਤ ਇਲਾਜ ਕਰਨ ਦੀ ਸਕੀਮ ਹਰ ਰਾਜ ਵਿੱਚ ਚਲਾਈ ਗਈ ਸੀ, ਜੋ ਹੁਣ ਪੰਜਾਬ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਯੋਜਨਾ ਕਾਰਡ ਤਹਿਤ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਲੋਕਾਂ ਦੀ ਬਕਾਇਆ ਰਾਸ਼ੀ ਵਾਪਸ ਨਾ ਕੀਤੇ ਜਾਣ ਕਾਰਨ ਹੁਣ ਇਹ ਸਕੀਮ ਪ੍ਰਾਈਵੇਟ ਹਸਪਤਾਲਾਂ ਵੱਲੋਂ ਬੰਦ ਕਰ ਦਿੱਤੀ ਗਈ ਹੈ। ਜਿੱਥੇ ਇਸ ਯੋਜਨਾ ਤਹਿਤ ਲੋਕਾਂ ਦਾ ਇਲਾਜ ਕਰਵਾਉਣਾ ਮੁਸ਼ਕਲ ਹੋ ਗਿਆ ਹੈ, ਉੱਥੇ ਹੀ ਆਯੂਸ਼ਮਾਨ ਕਾਰਡ ਦਾ ਲਾਭ ਲੈਣਾ ਵੀ ਅਸੰਭਵ ਹੋ ਗਿਆ ਹੈ।Untitled-design512-16596952403x2.jpg