ਭਾਜਪਾ ’ਚ ਸ਼ਾਮਲ ਹੋਣ ਦੀ ਸੂਰਤ ’ਚ ਸਾਰੇ ਕੇਸ ਵਾਪਸ ਲੈਣ ਦੀ ਪੇਸ਼ਕਸ਼: ਸਿਸੋਦੀਆ

in #punjab2 years ago

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਦਾਅਵਾ ਕੀਤਾ ਹੈ ਕਿ ਭਾਜਪਾ ਨੇ ਉਨ੍ਹਾਂ ਤੱਕ ਪਹੁੰਚ ਕਰਦਿਆਂ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੂਰਤ ਵਿੱਚ ਉਨ੍ਹਾਂ ਖਿਲਾਫ਼ ਸਾਰੇ ਕੇਸ ਬੰਦ ਕਰਨ ਦੀ ਪੇਸ਼ਕਸ਼ ਕੀਤੀ ਹੈ। ਸਿਸੋਦੀਆ ਨੇ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਖਿਲਾਫ਼ ਲੱਗੇ ਸਾਰੇ ਦੋਸ਼ ਝੂਠੇ ਹਨ ਤੇ ਉਹ ‘ਸਾਜ਼ਿਸ਼ਕਾਰਾਂ ਤੇ ਭ੍ਰਿਸ਼ਟ ਲੋਕਾਂ’ ਅੱਗੇ ਨਹੀਂ ਝੁਕਣਗੇ। ਕਾਬਿਲੇਗੌਰ ਹੈ ਕਿ ਸਿਸੋਦੀਆ ਉਨ੍ਹਾਂ 15 ਵਿਅਕਤੀਆਂ ਤੇ ਐਂਟਿਟੀਜ਼ ਵਿੱਚ ਸ਼ਾਮਲ ਹੈ, ਜਿਨ੍ਹਾਂ ਖਿਲਾਫ਼ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਨੂੰ ਲਾਗੂ ਕਰਨ ਮੌਕੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਐੱਫਆਈਆਰ ਦਰਜ ਕੀਤੀ ਹੈ। ਸਿਸੋਦੀਆ ਨੇ ਕਿਹਾ, ‘‘ਮੈਨੂੰ ਭਾਜਪਾ ਵੱਲੋੋਂ ਸੁਨੇਹਾ ਮਿਲਿਆ ਹੈ- ਆਪ ਛੱਡੋ ਤੇ ਭਾਜਪਾ ਵਿੱਚ ਸ਼ਾਮਲ ਹੋਵੋ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਸੀਬੀਆਈ ਤੇ ਈਡੀ ਵੱਲੋਂ ਤੁਹਾਡੇ ਖਿਲਾਫ਼ ਦਰਜ ਸਾਰੇ ਕੇਸ ਵਾਪਸ ਲਏ ਜਾਣਗੇ।’’ ਉਪ ਮੁੱਖ ਮੰਤਰੀ ਨੇ ਹਿੰਦੀ ਵਿੱਚ ਕੀਤੇ ਟਵੀਟ ’ਚ ਕਿਹਾ, ‘‘ਮੈਂ ਮਹਾਰਾਣਾ ਪ੍ਰਤਾਪ ਦਾ ਵੰਸਜ਼ ਤੇ ਰਾਜਪੂਤ ਹਾਂ। ਮੈਂ ਆਪਣਾ ਸਿਰ ਕਟਾਉਣ ਲਈ ਤਿਆਰ ਹਾਂ, ਪਰ ਸਾਜ਼ਿਸ਼ਕਾਰਾਂ ਤੇ ਭ੍ਰਿਸ਼ਟ ਲੋਕਾਂ ਅੱਗੇ ਨਹੀਂ ਝੁਕਾਂਗਾ। ਮੇਰੇ ਖਿਲਾਫ਼ ਦਰਜ ਕੇਸ ਝੂਠੇ ਹਨ। ਤੁਸੀਂ ਜੋ ਕਰਨਾ ਹੈ ਕਰ ਲਵੋ