ਹਰਦੀਪ ਨਿੱਝਰ ਨੂੰ ਭਾਰਤ ਲਿਆਉਣ ਦੀ ਤਿਆਰੀ

in #punjab2 years ago

ਪੰਜਾਬ ਪੁਲਿਸ ਨੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੂੰ ਲੋੜੀਂਦੇ ਕੈਨੇਡਾ ਸਥਿਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ ਹਰਦੀਪ ਸਿੰਘ ਨਿੱਝਰ ਨੂੰ ਭਾਰਤ ਲਿਆਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। NIA ਨੇ ਨਿੱਝਰ 'ਤੇ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਵੀ ਕੀਤਾ ਹੋਇਆ ਹੈ।
ਨਿੱਝਰ 'ਤੇ ਪਿਛਲੇ ਸਾਲ ਪੰਜਾਬ ਦੇ ਜਲੰਧਰ 'ਚ ਇਕ ਹਿੰਦੂ ਪੁਜਾਰੀ ਦੀ ਹੱਤਿਆ ਦਾ ਦੋਸ਼ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਨਿੱਝਰ ਨੂੰ ਭਾਰਤ ਲਿਆਉਣ ਲਈ ਕੈਨੇਡਾ ਸਰਕਾਰ ਨੂੰ ਪੱਤਰ ਲਿਖ ਕੇ ਉਸ ਦੀ ਗ੍ਰਿਫਤਾਰੀ ਅਤੇ ਹਵਾਲਗੀ ਦੀ ਮੰਗ ਕੀਤੀ ਹੈ।ਨਿੱਝਰ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ ਅਤੇ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦਾ ਮੁਖੀ ਹੈ। ਨਿੱਝਰ 'ਤੇ ਭਾਰਤ ਵਿਚ ਵੱਖਵਾਦੀ ਅਤੇ ਹਿੰਸਕ ਏਜੰਡੇ ਨੂੰ ਉਤਸ਼ਾਹਿਤ ਕਰਨ ਦਾ ਵੀ ਦੋਸ਼ ਹੈ।
ਇੱਕ ਮੀਡੀਆ ਰਿਪੋਰਟ ਵਿੱਚ ਇੱਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਨਿੱਝਰ ਪਾਕਿਸਤਾਨ ਤੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਇੰਤਜ਼ਾਮ ਕਰਕੇ ਭਾਰਤ ਵਿੱਚ ਹਮਲੇ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ।breaking news.jpg