AAP ਵਿਧਾਇਕ ਹਰਮੀਤ ਪਠਾਨ ਮਾਜਰਾ ਖਿਲਾਫ ਹਾਈਕੋਰਟ 'ਚ ਪਟੀਸ਼ਨ ਦਾਇਰ

in #punjab2 years ago

ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਆਪ ਵਿਧਾਇਕ ਹਰਮੀਤ ਪਠਾਨ ਮਾਜਰਾ ਦੇ ਖਿਲਾਫ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਇਹ ਪਟੀਸ਼ਨ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਦਾਇਰ ਹੈ। ਪਟੀਸ਼ਨ ਵਿੱਚ ਐਮਐਲਏ ਹਰਮੀਤ ਸਿੰਘ ਪਠਾਣ ਮਾਜਰਾ ਉਤੇ ਉਨ੍ਹਾਂ ਨਾਲ ਝੂਠ ਬੋਲ ਕੇ ਵਿਆਹ ਕਰਵਾਉਣ ਦਾ ਦੋਸ਼ ਲਾਇਆ ਹੈ। ਪਟੀਸ਼ਨਕਰਤਾ ਗੁਰਪ੍ਰੀਤ ਕੌਰ ਨੇ ਅੱਜ ਹਾਈਕੋਰਟ ਵਿੱਚ ਪਟੀਸ਼ਨ ਵਿੱਚ ਪੁਲਿਸ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਮੇਰੀ ਸ਼ਿਕਾਇਤ 'ਤੇ ਪਠਾਣ ਮਾਜਰਾ ਖਿਲਾਫ ਮਾਮਲਾ ਦਰਜ ਕੀਤਾ ਜਾਵੇ। ਹਾਈਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਗੁਰਪ੍ਰੀਤ ਕੌਰ ਨੇ ਦੋਸ਼ ਲਾਇਆ ਗਿਆ ਹੈ ਕਿ ਉਸ ਦਾ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਗਿਆ। ਪਟੀਸ਼ਨ ਵਿੱਚ ਇਹ ਵੀ ਦੋਸ਼ ਲਾਇਆ ਹੈ ਕਿ ਐਸਐਸਪੀ ਮੁਹਾਲੀ ਨੇ ਸ਼ਿਕਾਇਤ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਪਟੀਸ਼ਨ 'ਤੇ ਜਲਦ ਸੁਣਵਾਈ ਹੋਣ ਦੀ ਉਮੀਦ ਹੈ।