ਸਿੱਖ ਲੜਕੀ ਦੇ ਅਗਵਾ ਤੇ ਜਬਰੀ ਨਿਕਾਹ ਖ਼ਿਲਾਫ਼ ਪਾਕਿਸਤਾਨ ’ਚ ਮੁਜ਼ਾਹਰਾ

in #punjab2 years ago

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਇਲਾਕੇ ਪੀਰ ਬਾਬਾ ਵਿਚ ਇਕ ਸਿੱਖ ਕੁੜੀ ਨੂੰ ਅਗਵਾ ਕਰਨ ਅਤੇ ਉਸ ਦਾ ਜਬਰੀ ਨਿਕਾਹ ਕੀਤੇ ਜਾਣ ਖ਼ਿਲਾਫ਼ ਸਿੱਖ ਭਾਈਚਾਰੇ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਦਰਸ਼ਨ ਕਰ ਰਹੇ ਵਿਅਕਤੀ ਅਤੇ ਪੀੜਤ ਵਿਅਕਤੀ ਗੁਰਚਰਨ ਸਿੰਘ ਦੱਸ ਰਿਹਾ ਹੈ ਕਿ ਉਸ ਦੀ ਬੇਟੀ ਦੀਨਾ ਕੌਰ ਨੂੰ ਕੱਲ੍ਹ ਅਗਵਾ ਕਰ ਲਿਆ ਗਿਆ ਸੀ।
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਇਕ ਸਿੱਖ ਮਹਿਲਾ ਅਧਿਆਪਕ ਨੂੰ ਅਗਵਾ ਕਰ ਕੇ ਉਸ ਦਾ ਜਬਰੀ ਨਿਕਾਹ ਕੀਤੇ ਜਾਣ ਦਾ ਮਾਮਲਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੋਲ ਚੁੱਕਣ ਅਤੇ ਅਧਿਆਪਕਾ ਦੀ ਰਿਹਾਈ ਯਕੀਨੀ ਬਣਾਉਣ ਲਈ ਆਖਣ। ਸ੍ਰੀ ਸਿਰਸਾ ਨੇ ਦੱਸਿਆ ਕਿ ਖੈਬਰ ਪਖਤੂਨਖਵਾ ਸੂਬੇ ਵਿਚ ਦੀਨ ਕੌਰ ਨੂੰ ਬੀਤੇ ਕੱਲ੍ਹ ਅਗਵਾ ਕਰ ਲਿਆ ਗਿਆ ਸੀ। ਪਰਿਵਾਰ ਨੇ ਪੁਲੀਸ ਕੋਲ ਪਹੁੰਚ ਕੀਤੀ ਤਾਂ ਪੁਲੀਸ ਨੇ ਅਗਵਾ ਕਰਨ ਦਾ ਕੇਸ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ। ਉਸ ਦੇ ਮਾਪਿਆਂ ਨੇ ਮਾਮਲਾ ਚੁੱਕਿਆ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੀ ਧੀ ਨੇ ਇਸਲਾਮ ਕਬੂਲ ਲਿਆ ਹੈ ਤੇ ਉਸ ਦਾ ਨਿਕਾਹ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਘੱਟ ਗਿਣਤੀ ਸਿੱਖ, ਹਿੰਦੂ ਤੇ ਹੋਰ ਫਿਰਕਿਆਂ ਦੀਆਂ ਧੀਆਂ ਨੂੰ ਅਗਵਾ ਕਰ ਕੇ ਉਨ੍ਹਾਂ ਦਾ ਜਬਰੀ ਧਰਮ ਪਰਿਵਰਤਨ ਕਰਵਾ ਕੇ ਨਿਕਾਹ ਕਰਨਾ ਆਮ ਹੋ ਗਿਆ ਹੈ।