ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਟਿਆਲਾ 'ਚ ਪੰਜ ਮੁਹੱਲਾ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ

in #punjab2 years ago

ਪਟਿਆਲਾ : ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮਾਨ ਸਰਕਾਰ ਵੱਲੋਂ ਬਣਾਏ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਤੋਂ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।
ਪਟਿਆਲਾ ਦੇ ਭਾਸ਼ਾ ਭਵਨ ਤੇ ਪਿੰਡ ਝਿੱਲ ਵਿਖੇ ਬਣੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਅੱਜ ਆਪਣੀ ਇੱਕ ਹੋਰ ਗਾਰੰਟੀ ਪੂਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਸਰਕਾਰ ਬਣਨ ਦੇ ਪੰਜ ਮਹੀਨੇ 'ਚ ਪੂਰੇ ਕੀਤੇ ਗਏ ਹੋਣ। ਜੋ ਕੰਮ ਆਮ ਤੌਰ 'ਤੇ ਸਰਕਾਰਾਂ ਆਖਰੀ ਛੇ ਮਹੀਨਿਆਂ 'ਚ ਕਰਦੀਆਂ ਹਨ ਉਹ ਮਾਨ ਸਰਕਾਰ ਵੱਲੋਂ ਪਹਿਲੇ ਪੰਜ ਮਹੀਨਿਆਂ 'ਚ ਕੀਤੇ ਗਏ ਹਨ।