ਕੱਚੇ ਤੇਲ ਦੀਆਂ ਕੀਮਤਾਂ ਫਿਰ 100 ਡਾਲਰ ਤੋਂ ਪਾਰ

in #punjab2 years ago

ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਇਕ ਵਾਰ ਫਿਰ ਤੋਂ ਵਧਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਕੀਮਤਾਂ 100 ਡਾਲਰ ਦੇ ਪਾਰ ਪਹੁੰਚ ਗਈਆਂ ਹਨ। ਇਸ ਦਾ ਅਸਰ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ 'ਤੇ ਵੀ ਪਿਆ ਹੈ ਅਤੇ ਕੱਚੇ ਤੇਲ ਦੀ ਮਹਿੰਗਾਈ ਦਰਮਿਆਨ ਸੋਮਵਾਰ ਸਵੇਰੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਗਈਆਂ ਹਨ।

ਤੇਲ ਉਤਪਾਦਕ ਦੇਸ਼ਾਂ ਦੇ ਸੰਗਠਨ (ਓਪੇਕ) ਨੇ ਪਿਛਲੇ ਹਫਤੇ ਹੋਈ ਬੈਠਕ 'ਚ ਕੱਚੇ ਤੇਲ ਦੇ ਉਤਪਾਦਨ 'ਚ ਕਟੌਤੀ ਕਰਨ ਦਾ ਫੈਸਲਾ ਕੀਤਾ ਸੀ, ਜਿਸ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਉਛਾਲ ਆਇਆ। ਅੱਜ ਸਵੇਰੇ ਬ੍ਰੈਂਟ ਕਰੂਡ ਦੀਆਂ ਕੀਮਤਾਂ 101 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ 933.21 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਹੀਆਂ ਹਨ। ਹਾਲਾਂਕਿ ਕੱਚੇ ਤੇਲ 'ਚ ਉਛਾਲ ਦੇ ਬਾਵਜੂਦ ਸਰਕਾਰੀ ਤੇਲ ਕੰਪਨੀਆਂ ਨੇ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਰਾਜਧਾਨੀ ਦਿੱਲੀ 'ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਦੀ ਕੀਮਤ 'ਤੇ ਵਿਕ ਰਿਹਾ ਹੈ।