ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 2 ਅਗਸਤ 2022

in #punjab2 years ago

ਗਉੜੀ ਕਬੀਰ ਜੀ ॥ ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ ॥੨॥ ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥ {ਪੰਨਾ 327}
ਪਦ ਅਰਥ: ਜਿਹ ਮਰਨੈ = ਜਿਸ ਮੌਤ ਨੇ। ਤਰਾਸਿਆ = ਡਰਾ ਦਿੱਤਾ ਹੈ। ਗੁਰ ਸਬਦਿ = ਗੁਰੂ ਦੇ ਸ਼ਬਦ (ਦੀ ਬਰਕਤਿ) ਨਾਲ। ਪ੍ਰਗਾਸਿਆ = ਪਰਗਟ ਹੋ ਗਿਆ ਹੈ, ਉਸ ਦਾ ਅਸਲੀ ਰੂਪ ਦਿੱਸ ਪਿਆ ਹੈ, ਮਲੂਮ ਹੋ ਗਿਆ ਹੈ ਕਿ ਅਸਲ ਵਿਚ ਇਹ ਕੀਹ ਹੈ।1।
ਮਰਉ = ਮੈਂ ਮਰਾਂ, ਜਨਮ ਮਰਨ ਵਿਚ ਪਵਾਂ। ਮਰਨਿ = ਮਰਨ ਵਿਚ, ਮੌਤ ਵਿਚ, ਸੰਸਾਰਕ ਮੋਹ ਦੀ ਮੌਤ ਵਿਚ, ਆਪਾ-ਭਾਵ ਦੀ ਮੌਤ ਵਿਚ। ਮਰਿ ਮਰਿ ਜਾਤੇ = ਸਦਾ ਮਰਦੇ-ਖਪਦੇ ਹਨ।1। ਰਹਾਉ।ਮਰਨੋ ਮਰਨੁ = ਮੌਤ ਆ ਜਾਣੀ ਹੈ, ਮਰ ਜਾਣਾ ਹੈ। ਸਭੁ ਕੋਈ = ਹਰੇਕ ਜੀਵ। ਸਹਜੇ = ਸਹਜ ਅਵਸਥਾ ਵਿਚ, ਅਡੋਲਤਾ ਵਿਚ, ਥਿਰ-ਚਿੱਤ ਹੋ ਕੇ। ਮਰੈ = ਮਰਦਾ ਹੈ, ਮਾਇਆ ਵਲੋਂ ਮਰਦਾ ਹੈ, ਦੁਨੀਆ ਦੀਆਂ ਖ਼ਾਹਸ਼ਾਂ ਵਲੋਂ ਬੇਪਰਵਾਹ ਹੋ ਜਾਂਦਾ ਹੈ। ਅਮਰੁ = ਮਰਨ ਤੋਂ ਰਹਿਤ, ਸਦਾ ਜ਼ਿੰਦਾ। ਸੋਈ = ਉਹ ਮਨੁੱਖ।2।
ਮਨਿ = ਮਨ ਵਿਚ। ਭਇਆ = ਹੋਇਆ ਹੈ, ਉਪਜਿਆ ਹੈ, ਪੈਦਾ ਹੋ ਗਿਆ ਹੈ। ਅਨੰਦਾ = ਖ਼ੁਸ਼ੀ, ਖਿੜਾਉ। ਭਰਮੁ = ਭੁਲੇਖਾ, ਸ਼ੱਕ। ਰਹਿਆ = ਬਾਕੀ ਰਹਿ ਗਿਆ ਹੈ, ਟਿਕ ਗਿਆ ਹੈ। ਪਰਮਾਨੰਦਾ = ਪਰਮ ਅਨੰਦ, ਪਰਮ ਸੁਖ, ਵੱਡੀ ਤੋਂ ਵੱਡੀ ਖ਼ੁਸ਼ੀ।1641900934_golden-temple.jpg