ਸਤੰਬਰ ਮਹੀਨੇ `ਚ ਲੱਗੀ ਪੰਜਾਬੀ ਫ਼ਿਲਮਾਂ ਦੀ ਝੜੀ, ਇਹ ਫ਼ਿਲਮਾਂ ਹੋਣਗੀਆਂ ਰਿਲੀਜ਼

in #punjab2 years ago

ਪੰਜਾਬੀ ਫ਼ਿਲਮ ਇੰਡਸਟਰੀ ਲਈ ਸਾਲ 2022 ਭਾਗਾਂ ਵਾਲਾ ਚੜ੍ਹਿਆ ਹੈ। ਇਸ ਸਾਲ ਪੰਜਾਬੀ ਇੰਡਸਟਰੀ ਨੇ ਕਈ ਫ਼ਿਲਮਾਂ ਦਿਤੀਆਂ ਹਨ। ਜਿਨ੍ਹਾਂ ਵਿੱਚੋਂ ਜ਼ਿਆਦਾਤਰ ਫ਼ਿਲਮਾਂ ਹਿੱਟ ਰਹੀਆਂ ਹਨ। ਅਗਸਤ, ਸਤੰਬਰ ਤੇ ਅਕਤੂਬਰ ਮਹੀਨੇ `ਚ ਤਾਂ ਜਿਵੇਂ ਫ਼ਿਲਮਾਂ ਦੀ ਝੜੀ ਲੱਗ ਗਈ ਹੈ।

ਸਤੰਬਰ ਮਹੀਨਾ ਚੜ੍ਹ ਚੁੱਕਿਆ ਹੈ। ਇਸ ਮਹੀਨੇ ਕਈ ਪੰਜਾਬੀ ਫ਼ਿਲਮਾਂ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਸਤੰਬਰ ਮਹੀਨੇ `ਚ ਕੁੱਲ 6 ਪੰਜਾਬੀ ਫ਼ਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿਹੜੀਆਂ ਫ਼ਿਲਮਾਂ ਨੇ ਉਹ:

ਯਾਰ ਮੇਰਾ ਤਿਤਲੀਆਂ ਵਰਗਾ
ਯਾਰ ਮੇਰਾ ਤਿਤਲੀਆਂ ਵਰਗਾ ਫ਼ਿਲਮ ਦੀ ਉਡੀਕ ਦਰਸ਼ਕ ਬੇਸਵਰੀ ਨਾਲ ਕਰ ਰਹੇ ਹਨ। ਇਹ ਫ਼ਿਲਮ 2 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ `ਚ ਗਿੱਪੀ ਗਰੇਵਾਲ, ਤਨੂ ਗਰੇਵਾਲ, ਕਰਮਜੀਤ ਅਨਮੋਲ, ਰਾਜ ਧਾਲੀਵਾਲ ਤੇ ਗੁਰਤੇਗ ਸਿੰਘ ਐਕਟਿੰਗ ਕਰਦੇ ਨਜ਼ਰ ਆਉਣਗੇ। ਇਸ ਫ਼ਿਲਮ ਲਈ ਅਡਵਾਂਸ ਟਿਕਟਾਂ ਦੀ ਬੁਕਿੰਗ ਸ਼ੁਰੂ ਹੋ ਚੁੱਕੀ ਹੈ। ਜਿਵੇਂ ਫ਼ਿਲਮ ਦੇ ਟਰੇਲਰ ਨੂੰ ਦਰਸ਼ਕਾਂ ਨੇ ਪਿਆਰ ਦਿਤਾ ਸੀ, ਉਸ ਨੂੰ ਦੇਖ ਕੇ ਤਾਂ ਇੰਜ ਲਗਦਾ ਹੈ ਜਿਵੇਂ ਫ਼ਿਲਮ ਹਾਊਸਫੁੱਲ ਰਹੇਗੀ।