ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਲੋਕਾਂ ਤੱਕ ਨਹੀਂ ਪਹੁੰਚੀ:ਸੀਐਮ ਮਾਨ

in #punjab2 years ago

75ਵੇਂ ਆਜ਼ਾਦੀ ਦਿਹਾੜੇ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਤਿਰੰਗਾ ਲਹਿਰਾਇਆ। ਬਾਰਸ਼ ਦੇ ਬਾਵਜੂਦ ਸਮਾਗਮ 'ਚ ਸਕੂਲੀ ਬੱਚਿਆਂ ਦੀ ਪੇਸ਼ਕਾਰੀ ਸ਼ਾਨਦਾਰ ਰਹੀ। ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ। ਇਸ ਦੇ ਨਾਲ ਹੀ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਇਤਰਾਜ ਵੀ ਜਤਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ 15 ਅਗਸਤ ਤੇ 26 ਜਨਵਰੀ ਨੂੰ ਹੀ ਉਨ੍ਹਾਂ ਦੀ ਯਾਦ ਆਉਂਦੀ ਹੈ। ਸਰਕਾਰ ਸਿਰਫ ਰਸਮੀ ਕਾਰਵਾਈ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸੁਣਾਈਆਂ ਖਰੀਆਂ-ਖਰੀਆਂ
ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਲੋਕਾਂ ਤੱਕ ਨਹੀਂ ਪਹੁੰਚੀ: ਸੀਐਮ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਸਾਡੇ ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਸਾਡੇ ਲੋਕਾਂ ਤੱਕ ਨਹੀਂ ਪਹੁੰਚੀ। ਉਨ੍ਹਾਂ ਕਿਹਾ ਹੈ ਕਿ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ, ਸਹੀ ਮਾਇਨੇ ‘ਚ ਆਜ਼ਾਦੀ ਆਪਣੇ ਲੋਕਾਂ ਤੱਕ ਪਹੁੰਚਾਵਾਂਗੇ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਵਸ ਸਬੰਧੀ ਪ੍ਰੋਗਰਾਮ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ ਕਰੀਬ 9 ਵਜੇ ਝੰਡਾ ਲਹਿਰਾਇਆ। ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਝੰਡਾ ਲਹਿਰਾਇਆdownload (9).jpg