ਆਜ਼ਾਦੀ ਸੰਘਰਸ਼ 'ਚ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ

in #punjab2 years ago

ਚੰਡੀਗੜ੍ਹ : ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ 11 ਨਵੇਂ ਜੱਜਾਂ ਵਿਚ ਕਿਸੇ ਵੀ ਸਿੱਖ ਜੱਜ ਦੀ ਨਿਯੁਕਤੀ ਨਾ ਕਰਨ ’ਤੇ ਹੈਰਾਨੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਿੱਖ ਕੌਮ ਨੂੰ ਹੈਰਾਨ ਕਰਨ ਵਾਲਾ ਤੋਹਫ਼ਾ ਮਿਲਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਸਾਡਾ ਸਾਰਾ ਦੇਸ਼ 75ਵਾਂ ਅਜ਼ਾਦੀ ਦਿਵਸ ਮਨਾ ਰਿਹਾ ਹੈ। ਅਜ਼ਾਦੀ ਸੰਘਰਸ਼ ਵਿੱਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ ਪਰ ਕਿੰਨੀ ਦੁਖਦਾਈ ਗੱਲ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਿਯੁਕਤ ਕੀਤੇ ਗਏ 11 ਨਵੇਂ ਜੱਜਾਂ ਵਿੱਚ ਇੱਕ ਵੀ ਸਿੱਖ ਨਹੀਂ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਲਈ ਨਵੇਂ ਨਿਯੁਕਤ ਜੱਜਾਂ ਦੀ ਸੂਚੀ ’ਚ ਕਿਸੇ ਵੀ ਸਿੱਖ ਨੂੰ ਨਿਯੁਕਤ ਨਾ ਕਰਨਾ ਹੈਰਾਨ ਕਰਨ ਵਾਲੀ ਗੱਲ ਹੈ। ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਆਫਿਸ ਨੂੰ ਦਖ਼ਲ ਦੇਣ ਅਤੇ ਬੇਇਨਸਾਫ਼ੀ ਨੂੰ ਦੂਰ ਕਰਨ ਦੀ ਅਪੀਲ ਕਰਦਾ ਹਾਂ।
ਦੱਸ ਦੇਈਏ ਕਿ ਕੇਂਦਰ ਸਰਕਾਰ ਨੇ 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਧੀਕ ਜੱਜਾਂ ਵਜੋਂ ਨਿਯੁਕਤ ਕੀਤਾ ਹੈ। ਜਿਨ੍ਹਾਂ 'ਚ ਨਿਧੀ ਗੁਪਤਾ, ਸੰਜੇ ਵਸ਼ਿਸ਼ਟ, ਤ੍ਰਿਭੂਵਣ ਦਹੀਆ, ਨਮਿਤ ਕੁਮਾਰ, ਹਰਕੇਸ਼ ਮਨੂਜਾ, ਅਮਨ ਚੌਧਰੀ, ਨਰੇਸ਼ ਸਿੰਘ, ਹਰਸ਼ ਬਾਂਗੜ, ਜਗਮੋਹਨ ਬਾਂਸਲ, ਦੀਪਕ ਮਨਚੰਦਾ ਤੇ ਅਲੋਕ ਜੈਨ ਨੂੰ ਪੰਜਾਬ ਹਰਿਆਣਾ ਹਾਈਕੋਰਟ ਦੇ ਐਡੀਸ਼ਨਲ ਜੱਜ ਵਜੋਂ ਨਿਯੁਕਤ ਕੀਤਾ ਗਿਆ ਹੈ।sukhbir-badal-16419010024x3.jpg