ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਰਾਹਤ

in #punjab2 years ago

ਚੰਡੀਗੜ੍ਹ, 23 ਮਈ ,vikramjeet singh majhthia.jpgਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਅਤੇ ਪਟਿਆਲਾ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਹਾਈਕੋਰਟ ਵੱਲੋਂ 30 ਮਈ ਤੱਕ ਮੁਲਤਵੀ ਕਰ ਦਿੱਤੀ ਗਈ ਹੈੈ।

ਜਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਜ਼ਮਾਨਤ ਲਈ ਪਹਿਲਾਂ ਸੁਪਰੀਮ ਕੋਰਟ ਕੋਲ ਅਰਜੀ ਦਾਖਿਲ ਕੀਤੀ ਸੀ ਪਰ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਹਾਈਕੋਰਟ ਦੇ ਬੈਂਚ ਕੋਲ ਅਰਜੀ ਦਾਖਿਲ ਕਰਨ ਲਈ ਕਿਹਾ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਸਟੇਟਸ ਰਿਪੋਰਟ ਮੰਗੀ ਹੈ ਅਤੇ ਸਟੇਟਸ ਰਿਪੋਰਟ 30 ਮਈ ਤੋਂ ਪਹਿਲਾਂ ਪਹਿਲਾਂ ਦਾਖਲ ਕਰਵਾਉਣ ਦੇ ਹੁਕਮ ਦਿੱਤੇ ਹਨ।