ਸੂਬੇ ‘ਚ ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਲਿਆ ਇਸ ਸਕੀਮ ਦਾ ਲਾਭ, ਰਾਹਤ ਜਾਰੀ ਰਹੇਗੀ : ਮਾਨ

in #punjab2 years ago

ਕਿਹਾ, ਸਾਡੀ ਸਰਕਾਰ ਵੱਲੋਂ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਫੀਸ ’ਚ ਕਟੌਤੀ ਕਰਨ ਦੀ ਸਕੀਮ ਕਿਸਾਨਾਂ ਲਈ ਇੱਕ ਨਿਮਾਣਾ ਜਿਹਾ ਤੋਹਫ਼ਾ। ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਤੀ ਟਿਊਬਵੈੱਲਾਂ ਦਾ ਲੋਡ ਵਧਾਉਣ ਅਤੇ ਕਿਸਾਨਾਂ ਨੂੰ ਰਾਹਤ ਦੇਣ ਦੀ ਯੋਜਨਾ ਦਾ ਕਿਸਾਨਾਂ ਨੇ ਪੂਰਾ ਫਾਇਦਾ ਉਠਾਇਆ ਹੈ। ਮਾਨ ਵੱਲੋਂ ਘਟਾਈ ਗਈ ਫੀਸ ਦਾ ਹੁਣ ਤੱਕ ਇੱਕ ਲੱਖ ਤੋਂ ਵੱਧ ਕਿਸਾਨ ਲਾਭ ਲੈ ਚੁੱਕੇ ਹਨ। ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਟਿਊਬਵੈੱਲਾਂ ਦਾ ਲੋਡ 4750 ਰੁਪਏ ਪ੍ਰਤੀ ਹਾਰਸ ਪਾਵਰ ਤੋਂ ਘਟਾ ਕੇ 2500 ਰੁਪਏ ਪ੍ਰਤੀ ਹਾਰਸ ਪਾਵਰ ਕਰਨ ਦੇ ਹੁਕਮ ਦਿੱਤੇ ਸਨ, ਜਿਸ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ ਸੂਬੇ ਭਰ ਵਿੱਚ ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲਿਆ ਹੈ। ਸੂਬਾ ਸਰਕਾਰ ਵਿੱਚ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਤਹਿ ਦਿਲੋਂ ਧੰਨਵਾਦੀ ਹਨ ਅਤੇ ਇਸ ਨੇ ਉਨ੍ਹਾਂ ਨੂੰ ਹੋਰ ਵੀ ਸਮਰਪਿਤ ਭਾਵਨਾ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਹੋਰ ਉਪਰਾਲੇ ਜਾਰੀ ਰੱਖੇਗੀ ਤਾਂ ਜੋ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਦੌਰਾਨ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਉਨ੍ਹਾਂ ਦੀ ਆਪਣੀ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਲਈ ਇੱਕ ਨਿਮਾਣਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੁੱਖ ਤੌਰ 'ਤੇ ਖੇਤੀ ਆਰਥਿਕਤਾ ਵਾਲਾ ਸੂਬਾ ਹੈ ਅਤੇ ਇਸ ਦੀ ਆਬਾਦੀ ਦਾ ਵੱਡਾ ਹਿੱਸਾ ਖੇਤੀਬਾੜੀ 'ਤੇ ਨਿਰਭਰ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਅਫਸੋਸ ਪ੍ਰਗਟ ਕੀਤਾ ਕਿ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ, ਜਿਸ ਕਰਕੇ ਨੌਜਵਾਨ ਇਸ ਤੋਂ ਦੂਰ ਹੁੰਦੇ ਜਾ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਖੇਤੀ ਲਾਗਤਾਂ ਨੂੰ ਘਟਾ ਕੇ ਇਸ ਰੁਝਾਨ ਨੂੰ ਰੋਕਣ ਲਈ ਸੂਬਾ ਸਰਕਾਰ ਦਾ ਇੱਕ ਛੋਟਾ ਜਿਹਾ ਕਦਮ ਹੈ। ਉਨ੍ਹਾਂ ਯਾਦ ਕੀਤਾ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਫੀਸ ਅਦਾ ਕਰਨ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਾਰਨ ਸੂਬਾ ਸਰਕਾਰ ਨੇ ਇਸ ਵਿੱਚ ਲਗਭਗ 50 ਫੀਸਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆਏ ਹਨ, ਕਿਉਂਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਇਸ ਸਕੀਮ ਨੂੰ ਕਾਫੀ ਹੁਲਾਰਾ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਅਜਿਹੇ ਹੋਰ ਕਦਮ ਚੁੱਕੇ ਜਾਣਗੇ।Screenshot_2022_0716_064541.jpg

Sort:  

🙏🏻

🙏🏻

🙏