ਸਲਮਾਨ ਖ਼ਾਨ ਦੀ ਰੇਕੀ ਕਪਿਲ ਪੰਡਿਤ ਨੇ ਕੀਤੀ ਸੀ ਵੱਡਾ ਖੁਲਾਸਾ

in #punjab2 years ago

ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਨੂੰ ਉਸ ਦੇ ਦੋ ਸਾਥੀਆਂ ਸਮੇਤ ਪੱਛਮੀ ਬੰਗਾਲ ਦੇ ਭਾਰਤ-ਨੇਪਾਲ ਬਾਰਡਰ ਤੋਂ ਗ੍ਰਿਫਤਾਰ ਕੀਤਾ ਹੈ। ਤਿੰਨੋਂ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਆਪਰੇਸ਼ਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਮਿਲ ਕੇ ਕੀਤਾ।
ਪੰਜਾਬ ਦੇ ਪੁਲਿਸ ਮੁਖੀ (ਡੀਜੀਪੀ) ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਦੀਪਕ ਮੁੰਡੀ ਨੇ ਗਾਇਕ ਸਿੱਧੂ ਮੂਸੇਵਾਲੇ ਉਤੇ ਗੋਲੀਆਂ ਚਲਾਈਆਂ ਸਨ।ਮੁੰਡੀ ਦੇ ਨਾਲ ਉਸ ਹੋਰ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਾਜਿੰਦਰ ਉਰਫ ਜੋਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਨ੍ਹਾਂ ਤਿੰਨ ਗ੍ਰਿਫ਼ਤਾਰੀਆਂ ਨਾਲ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 23 ਹੋ ਗਈ ਹੈ ਅਤੇ ਅੰਮ੍ਰਿਤਸਰ ਦੇ ਭਕਨਾ ਪਿੰਡ ਵਿੱਚ ਇੱਕ ਮੁਕਾਬਲੇ ਦੌਰਾਨ ਮਨਪ੍ਰੀਤ ਸਿੰਘ ਉਰਫ਼ ਮਨੂ ਕੁੱਸਾ ਅਤੇ ਜਗਰੂਪ ਸਿੰਘ ਉਰਫ਼ ਰੂਪਾ ਵਜੋਂ ਪਛਾਣੇ ਗਏ ਦੋ ਸ਼ੂਟਰਾਂ ਨੂੰ ਢੇਰ ਕਰ ਦਿੱਤਾ ਗਿਆ ਸੀ।