ਜੰਤਰ ਮੰਤਰ ਵਿਖੇ ਕਿਸਾਨਾਂ ਦਾ ਭਾਰੀ ਇਕੱਠ

in #punjab2 years ago

ਸੰਯੁਕਤ ਕਿਸਾਨ ਮੋਰਚੇ ਵੱਲੋਂ ਐੱਮਐੱਸਪੀ ਤੇ ਹੋਰਨਾਂ ਬਕਾਇਆ ਮੰਗਾਂ ਨੂੰ ਲੈ ਕੇ ਮਹਾਪੰਚਾਇਤ ਦੇ ਦਿੱਤੇ ਸੱਦੇ ਤਹਿਤ ਇਥੇ ਜੰਤਰ-ਮੰਤਰ ’ਤੇ ਹਜ਼ਾਰਾਂ ਕਿਸਾਨ ਪੁੱਜ ਗਏ ਹਨ। ਦਿੱਲੀ ਪੁਲੀਸ ਵੱਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਮਹਾਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਸਮੇਤ ਹਰਿਆਣਾ, ਉੱਤਰ ਪ੍ਰਦੇਸ਼, ਕੇਰਲਾ ਆਦਿ ਰਾਜਾਂ ਤੋਂ ਕਿਸਾਨ ਯੂਨੀਅਨਾਂ ਦੇ ਕਾਰਕੁਨ ਪਹੁੰਚੇ ਹਨ। ਉਂਜ ਜੰਤਰ ਮੰਤਰ ’ਤੇ ਤਜਵੀਜ਼ਤ ਮਹਾਪੰਚਾਇਤ ਤੋਂ ਪਹਿਲਾਂ ਗਾਜ਼ੀਪੁਰ ਬਾਰਡਰ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਵੇਖਣ ਨੂੰ ਮਿਲੀਆਂ ਹਨ। ਮੋਰਚੇ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਕੁਝ ਟਿਕਾਣਿਆਂ ’ਤੇ ਜੰਤਰ ਮੰਤਰ ਵੱਲ ਵਧ ਰਹੇ ਕਿਸਾਨਾਂ ਨੂੰ ਰੋਕਿਆ ਗਿਆ ਹੈ। ਹਾਲਾਂਕਿ ਪੁਲੀਸ ਨੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕੀਤਾ ਹੈ।f prots.jpg