ਤੇਜ਼ ਰਫਤਾਰ ਵਾਹਨ ਦੀ ਲਪੇਟ 'ਚ ਆਈ ਔਰਤ ਦੀ ਹੋਈ ਮੌਤ

in #punjab2 years ago

ਸਥਾਨਕ ਚੰਡੀਗੜ੍ਹ ਰੋਡ ਬਿਜਲੀ ਗਰਿੱਡ ਤੇ ਨਜ਼ਦੀਕ ਤੇਜ਼ ਰਫਤਾਰ ਵਾਹਨ ਨੇ ਸੜਕ ਪਾਰ ਕਰ ਰਹੀ ਔਰਤ ਨੂੰ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ਵਿੱਚ ਫੱਟੜ ਹੋਈ ਔਰਤ ਦੀ ਦਰਦਨਾਕ ਮੌਤ ਹੋ ਗਈ ।ਉਕਤ ਮਾਮਲੇ ਵਿਚ ਥਾਣਾ ਫੋਕਲ ਪੁਆਇੰਟ ਪੁਲਿਸ ਨੇ ਮ੍ਰਿਤਕਾ ਦੇ ਘਰਵਾਲੇ ਅੰਜਨੀ ਕੁਮਾਰ ਦੇ ਬਿਆਨ ਉੱਪਰ ਪਰਚਾ ਦਰਜ ਕਰ ਕੇ ਆਰੋਪੀ ਮੁਲਜ਼ਮ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਰਮਨਦੀਪ ਕਲੋਨੀ ਦੇ ਰਹਿਣ ਵਾਲੇ ਅੰਜਨੀ ਕੁਮਾਰ ਮੁਤਾਬਕ ਸ਼ਾਮ ਕਰੀਬ ਛੇ ਵਜੇ ਉਸ ਦੀ ਪਤਨੀ ਸ਼ੁਸ਼ਮ ਲਤਾ ਧਾਰਮਿਕ ਅਸਥਾਨ ਤੇ ਮੱਥਾ ਟੇਕਣ ਪੈਦਲ ਜਾ ਰਹੀ ਸੀ। ਜਦੋਂ ਉਸ ਦੀ ਘਰਵਾਲੀ ਬਿਜਲੀ ਗਰਿੱਡ ਕੋਲ ਪੁੱਜੀ ਤਾਂ ਤੇਜ਼ ਰਫਤਾਰ ਵਾਹਨ ਨੇ ਟੱਕਰ ਮਾਰ ਦਿੱਤੀ।ਰਾਹਗੀਰਾਂ ਦੀ ਮਦਦ ਨਾਲ ਬੁਰੀ ਤਰ੍ਹਾਂ ਫੱਟੜ ਸੁਸ਼ਮ ਲੱਤਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ,ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਮੁਤਾਬਕ ਦੁਰਘਟਨਾ ਵਾਲੀ ਥਾਂ ਦੇ ਆਸ ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਵਾਹਨ ਚਾਲਕ ਖ਼ਿਲਾਫ਼ ਪਰਚਾ ਦਰਜ ਕਰਕੇ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।