ਅਧਿਆਪਕ ਦਿਵਸ 'ਤੇ CM ਮਾਨ ਦਾ ਵੱਡਾ ਤੋਹਫ਼ਾ

in #punjab2 years ago

ਅਧਿਆਪਕ ਦਿਵਸ ਮੌਕੇ ਕਾਲਜ ਅਧਿਆਪਕਾਂ ਦੇ ਸਤਿਕਾਰ 'ਚ ਵੱਡੀਆਂ ਸੌਗਾਤਾਂ ਦਾ ਐਲਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਸੂਬੇ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਇਕ ਅਕਤੂਬਰ, 2022 ਤੋਂ ਯੂਨੀਵਰਸਿਟੀ ਗਰਾਂਟਸ ਕਮਿਸ਼ਨ (UGC) ਦਾ 7ਵਾਂ ਪੇਅ ਕਮਿਸ਼ਨ (7th Pay Commission) ਲਾਗੂ ਕਰਨ ਦਾ ਐਲਾਨ ਕੀਤਾ ਹੈ।

ਅੱਜ ਵੀਡੀਓ ਸੰਦੇਸ਼ ਰਾਹੀਂ ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਸਟਾਫ ਵੱਲੋਂ ਬਹੁਤ ਚਿਰਾਂ ਤੋਂ 7ਵਾਂ ਪੇਅ ਕਮਿਸ਼ਨ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਅੱਜ ਇਸ ਮੰਗ ਨੂੰ ਪ੍ਰਵਾਨ ਕਰਦੇ ਹੋਏ ਇਕ ਅਕਤੂਬਰ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ।