ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਇੰਦਰਜੀਤ ਨਿੱਕੂ

in #punjab2 years ago

ਪਿੱਛਲੇ ਕੁੱਝ ਦਿਨ ਪਹਿਲਾਂ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਇਸ ਤੋਂ ਬਾਅਦ ਗਾਇਕ ਇੰਦਰਜੀਤ ਨਿੱਕੂ ਕਾਫੀ ਵਿਵਾਦਾਂ ਵਿੱਚ ਘਿਰਦੇ ਹੋਏ ਵਿਖਾਈ ਦਿੱਤੇ। ਜਿਸ ਤੋਂ ਬਾਅਦ ਕੋਨੇ ਕੋਨੇ ਵਿੱਚ ਵਸਦੇ ਪੰਜਾਬੀਆਂ ਵੱਲੋਂ ਇੰਦਰਜੀਤ ਸਿੰਘ ਨਿੱਕੂ ਦੇ ਹੱਕ ਵਿੱਚ ਪੋਸਟਾਂ ਵੀ ਪਾਈਆਂ ਗਈਆਂ । ਦੂਜੇ ਪਾਸੇ ਕੁੱਝ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਇੰਦਰਜੀਤ ਸਿੰਘ ਨਿੱਕੂ ਦਾ ਵਿਰੋਧ ਵੀ ਕੀਤਾ ਗਿਆ ਸੀ ।ਇੰਦਰਜੀਤ ਸਿੰਘ ਨਿੱਕੂ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਅਤੇ ਨਤਮਸਤਕ ਹੋ ਕੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਉਨ੍ਹਾਂ ਵੱਲੋਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਣ ਕੀਤਾ ਗਿਆ । ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਦਰਜੀਤ ਸਿੰਘ ਨਿੱਕੂ ਨੇ ਕਿਹਾ ਕਿ ਇਨਸਾਨ ਗਲਤੀਆਂ ਦਾ ਪੁਤਲਾ ਹੈ ਅਤੇ ਇਨਸਾਨ ਕੋਲੋਂ ਗਲਤੀਆਂ ਹੋ ਜਾਂਦੀਆਂ ਹਨ ਲੇਕਿਨ ਗੁਰੂ ਨਾਨਕ ਦੇ ਦਰ ਤੋਂ ਵੱਡਾ ਕੋਈ ਦਰ ਨਹੀਂ ਅਤੇ ਵਾਹਿਗੁਰੂ ਹਮੇਸ਼ਾ ਸਾਡੀਆਂ ਝੋਲੀਆਂ ਭਰਨ ਲਈ ਬੈਠਾ ਹੋਇਆ ਹੈ ਲੇਕਿਨ ਸਾਨੂੰ ਹੀ ਵਾਹਿਗੁਰੂ ਕੋਲੋਂ ਮੰਗਣਾ ਨਹੀਂ ਆਉਂਦਾ ।