ਗੈਰ-ਕਾਨੂੰਨੀ/ਅਣਅਧਿਕਾਰਤ ਕਾਲੌਨੀਆਂ ਬਾਰੇ ਭਗਵੰਤ ਸਰਕਾਰ ਦਾ ਵੱਡਾ ਫ਼ੈਸਲਾ, ਪੜ੍ਹੋ

in #punjab2 years ago

bhagwant mann.jpg

ਚੰਡੀਗੜ੍ਹ, 25 ਮਈ 2022- ਪੰਜਾਬ ਅੰਦਰ ਗ਼ੈਰ ਕਾਨੂੰਨੀ ਅਤੇ ਅਣਅਧਿਕਾਰਤ ਕਾਲੌਲੀਆਂ ਤੇ ਪਲਾਟਾਂ ਦੀ ਰਜਿਸਟਰੀ ਤੇ ਰੋਕ ਲਾਉਣ ਦਾ ਭਗਵੰਤ ਸਰਕਾਰ ਦੇ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ।

ਜਾਣਕਾਰੀ ਦੇ ਮੁਤਾਬਿਕ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਪੰਜਾਬ ਰਾਜ ਦੇ ਸਾਰੇ ਰਜਿਸਟਰਾਰ, ਪੰਜਾਬ ਰਾਜ ਵਿੱਚ ਸਾਰੇ ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਅਤੇ ਪੰਜਾਬ ਰਾਜ ਦੇ ਸਾਰੇ ਡਵੀਜ਼ਨਲ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਗੈਰ-ਕਾਨੂੰਨੀ/ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਰਜਿਸਟਰੀ ਨਾ ਕਰਨ ਦੀ ਹਦਾਇਤ ਦਿੱਤੀ ਗਈ ਹੈ।