ਪੰਜਾਬ ਦੇ ਲੋਕ ਆਪ ਸਰਕਾਰ ਨੂੰ ਬਾਹਲਾ ਚਿਰ ਬਰਦਾਸ਼ਤ ਨਹੀਂ ਕਰਨਗੇ: ਕੈਪਟਨ

in #punjab2 years ago

ਭਾਜਪਾ ਦੇ ਸੂਬਾਈ ਦਫ਼ਤਰ ਵਿੱਚ ਮੀਟਿੰਗ ਲਈ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਦੁਨੀਆ ਪੱਧਰ ’ਤੇ ਨਾਮ ਕਮਾਇਆ ਹੈ ਤੇ ‘ਆਪ’ ਸਰਕਾਰ ਪੰਜਾਬੀਆਂ ਦਾ ਨਾਮ ਮਿੱਟੀ ’ਚ ਰੋਲਣ ਦੀ ਕੋਸ਼ਿਸ਼ ਕਰ ਰਹੀ ਹੈ।12.jpg

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੀਆਂ ਹਰਕਤਾਂ ਇਸ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਹਨ, ਉਸ ਨੂੰ ਦੇਖਦਿਆਂ ਕਿਹਾ ਜਾ ਸਕਦਾ ਹੈ ਕਿ ਪੰਜਾਬ ਦੇ ਲੋਕ ਪਤਾ ਨਹੀਂ ਕਿੰਨਾ ਕੁ ਚਿਰ ਬਰਦਾਸ਼ਤ ਕਰਨਗੇ। ਪੰਜਾਬ ’ਚ ਕਾਂਗਰਸ ਦੀ ਸਰਕਾਰ ਸਮੇਂ ਰੇਤ ਅਤੇ ਹੋਰਨਾਂ ਮਾਫੀਆ ਵਿੱਚ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਸਬੰਧੀ ਕੋਈ ਖੁਲਾਸਾ ਕਰਨ ਤੋਂ ਇਨਕਾਰ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜੇ ਵਿਜੀਲੈਂਸ ਕਿਸੇ ਜਾਂਚ ਦੌਰਾਨ ਪੁੱਛੇਗੀ ਤਾਂ ਸੋਚਾਂਗੇ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਾਰਜਸ਼ੈਲੀ ਦੀ ਸ਼ਲਾਘਾ ਕੀਤੀ