ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ

in #punjab2 years ago

ਭਦੌੜ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ।

ਵਿਧਾਇਕ ਦੇ ਪਿਤਾ ਵੱਲੋਂ ਕੋਈ ਗਲਤ ਦਵਾਈ ਖਾਣ ਕਾਰਨ ਸਿਹਤ ਵਿਗੜ ਗਈ ਸੀ।ਪਹਿਲਾਂ ਵਿਧਾਇਕ ਦੇ ਪਿਤਾ ਨੂੰ ਸਥਾਨਕ ਹਸਪਤਾਲ ਲਿਆਂਦਾ ਗਿਆ ਪਰ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਦੇ ਡੀ.ਐੱਮ.ਸੀ. ਵਿਖੇ ਲਿਜਾਇਆ ਗਿਆ ਸੀ।ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। ਲਾਭ ਸਿੰਘ ਉਗੋਕੇ ਦੇ ਪਿਤਾ ਨੂੰ 22 ਸਤੰਬਰ ਨੂੰ ਡੀਐਮਸੀ ਲੁਧਿਆਣਾ ਵਿਖੇ ਦਾਖਲ ਕੀਤਾ ਗਿਆ ਸੀ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਇਸ ਸਬੰਧੀ ਪੰਜ ਦਿਨਾਂ ਬਾਅਦ ਉਹਨਾਂ ਦੀ ਮੌਤ ਹੋ ਗਈ, ਇਸ ਘਟਨਾ ਨਾਲ ਪੂਰੇ ਉਗੋਕੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।