CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, 8736 ਅਧਿਆਪਕ ਹੋਣਗੇ ਪੱਕੇ

in #punjab2 years ago

ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਆਨੰਦਪੁਰ ਸਾਹਿਬ ਦੇ ਵਿਰਾਸਤ ਏ ਖਾਲਸਾ ਵਿਖੇ ਪੁੱਜ ਗਏ ਹਨ। ਉਹ 74 ਅਧਿਆਪਕਾਂ ਨੂੰ ਰਾਜ ਪੁਰਸਕਾਰ ਦੇਣਗੇ। ਮੁੱਖ ਮੰਤਰੀ ਸਮਾਗਮ ਵਿਚ ਡੇਢ ਘੰਟਾ ਦੇਰੀ ਨਾਲ ਪੁੱਜੇ। ਮੁੱਖ ਮੰਤਰੀ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਰਾਜ ਸਭਾ ਮੈਂਬਰ ਰਾਘਵ ਚੱਢਾ, ਹਰਭਜਨ ਸਿੰਘ,ਵਿਧਾਇਕ ਦਿਨੇਸ਼ ਚੱਢਾ ਵੀ ਨਾਲ ਸਮਾਗਮ ਵਿੱਚ ਪਹੁੰਚੇ। ਪੁਲੀਸ ਵੱਲੋਂ ਅੱਤ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਚੱਪੇ-ਚੱਪੇ ਤੇ ਪੁਲੀਸ ਤਾਇਨਾਤ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਫਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 8736 ਕੱਚੇ ਅਧਿਆਪਕਾਂ ਨੂੰ ਪੱਕੇ ਕੀਤੇ ਜਾਣਗੇ। ਇਨ੍ਹਾਂ ਵਿਚੋਂ 5442 ਐਜੂਕੇਸ਼ਨ ਪ੍ਰੋਵਾਈਡਰ ਹਨ। 1130 ਸਿੱਖਿਆ ਵਲੰਟੀਅਰ ਪੱਕੇ ਹੋਣਗੇ। 1639 ਟਰਾਂਸਪੇਰੈਂਟ ਪਾਲਿਸੀ ਅਧੀਨ ਆਏ ਅਧਿਆਪਕ ਪੱਕੇ ਕੀਤੇ ਜਾਣਗੇ। 525 ਬੋਰਡ ਤਹਿਤ ਆਏ ਅਧਿਆਪਕ ਹਨ।