'ਰੇਵੜੀ ਕਲਚਰ' 'ਤੇ CM Mann ਨੇ BJP 'ਤੇ ਚੁੱਕੇ ਸਵਾਲ

in #punjab2 years ago

ਚੰਡੀਗੜ੍ਹ: ਇਨ੍ਹੀਂ ਦਿਨੀਂ ਭਾਜਪਾ-ਆਪ(BJP-AAP) 'ਰੇਵੜੀ ਕਲਚਰ' 'ਤੇ ਆਹਮੋ-ਸਾਹਮਣੇ ਹਨ। ਲੋਕਾਂ ਨੂੰ ਮੁਫ਼ਤ ਤੋਹਫ਼ੇ ਦੇਣ ਦੇ ਮੁੱਦੇ 'ਤੇ ਚੱਲ ਰਹੀ ਬਹਿਸ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ(Bhagwant Mann) ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਜਨਤਾ ਨੂੰ ਉਨ੍ਹਾਂ ਦੇ ਟੈਕਸ ਦੇ ਪੈਸੇ ਵਾਪਸ ਕਰਨ ਨੂੰ 'ਰੇਵੜੀ' ਨਹੀਂ ਕਿਹਾ ਜਾ ਸਕਦਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਸੀਐਮ ਮਾਨ ਨੇ ਕਿਹਾ ਕਿ ਉਹ ਆਪਣੇ ਦੋਸਤਾਂ ਦੇ ਕਰਜ਼ੇ ਮੁਆਫ਼ ਕਰਨ ਨੂੰ ਕੀ ਕਹਿਣਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ 'ਤੇ ਪੈਸਾ ਖਰਚ ਕਰੇਗੀ, ਕਿਉਂਕਿ ਇਹ ਉਨ੍ਹਾਂ ਦਾ ਹੈ।
BJP 'ਤੇ ਚੁੱਕੇ ਸਵਾਲ
ਉਨ੍ਹਾਂ ਨੇ ਸਵਾਲ ਕਰਦੇ ਹੋਏ ਕਿਹਾ ਕਿ ਭਾਜਪਾ ਨੇ ਹਰ ਖਾਤੇ 'ਚ 15 ਲੱਖ ਰੁਪਏ ਜਮ੍ਹਾ ਕਰਵਾਉਣ ਦੀ ਗੱਲ ਕੀਤੀ ਸੀ, ਇਹ ਕਿੱਥੇ ਹੈ? ਮਾਨ ਨੇ ਪ੍ਰਧਾਨ ਮੰਤਰੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਉਹ ਆਪਣੇ ਦੋਸਤਾਂ ਦਾ 10 ਲੱਖ ਕਰੋੜ ਰੁਪਏ ਦਾ ਕਰਜ਼ਾ ਛੱਡ ਰਹੇ ਹਨ, ਇਹ ਕੀ ਹੈ?ਆਮ ਆਦਮੀ ਕਲੀਨਿਕਾਂ ਵਿੱਚ ਮੁਫਤ ਇਲਾਜ ਅਤੇ ਹਰ ਘਰ ਵਿੱਚ 300 ਯੂਨਿਟ ਬਿਜਲੀ ਦੇਣ 'ਤੇ ਸੀਐਮ ਮਾਨ ਨੇ ਕਿਹਾ ਕਿ ਅਸੀਂ ਜਨਤਾ ਦਾ ਪੈਸਾ ਉਨ੍ਹਾਂ ਨੂੰ ਵਾਪਸ ਦੇ ਰਹੇ ਹਾਂ। ਜੇਕਰ ਜਨਤਾ ਦੇ ਟੈਕਸ ਦਾ ਪੈਸਾ ਉਨ੍ਹਾਂ ਨੂੰ ਵਾਪਸ ਦੇ ਦਿੱਤਾ ਜਾਵੇ ਤਾਂ ਉਨ੍ਹਾਂ ਨੂੰ ਰੇਵੜੀ ਨਹੀਂ ਕਿਹਾ ਜਾਂਦਾ। ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਰੇਵੜੀ ਕਲਚਰ ਵਾਲੇ ਬਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਸੀਂ ਉਨ੍ਹਾਂ ਵੱਲੋਂ ਅਦਾ ਕੀਤੇ ਟੈਕਸ ਨਾਲ ਜਨਤਾ ਨੂੰ ਸਹੂਲਤ ਦੇ ਰਹੇ ਹਾਂ ਅਤੇ ਤੁਸੀਂ ਇਸ ਨੂੰ ਮੁਫਤ ਦੀ ਰੇਵੜੀ ਕਹਿ ਰਹੇ ਹੋ।