ਕਾਰੋਬਾਰੀ ਤੋਂ ਫਿਰੌਤੀ ਲੈਣ ਆਏ ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਗੁਰਗੇ ਪੁਲਿਸ ਨੇ ਦਬੋਚੇ

in #punjab2 years ago

ਰਾਜਸਥਾਨ ਪੁਲਿਸ ਨੂੰ ਇਕ ਵੱਡੀ ਕਾਮਯਾਬੀ ਮਿਲੀ ਹੈ। ਰਾਜਸਥਾਨ ਦੇ ਸ੍ਰੀ ਗੰਗਾਨਗਰ ਦੇ ਪਿੰਡ ਕਾਲੂਵਾਲਾ ਵਿੱਚ ਪੁਲਿਸ ਨੇ ਇੱਕ ਮੁਕਾਬਲੇ ਦੌਰਾਨ ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕਰ ਲਿਆ। ਬਿਸ਼ਨੋਈ ਗਿਰੋਹ ਦੇ ਇਹ ਮੈਂਬਰ ਫਿਰੌਤੀ ਦੀ ਰਕਮ ਲੈ ਰਹੇ ਸਨ। ਸੂਚਨਾ ਮਿਲਦੇ ਹੀ ਪੁਲਸ ਇਨ੍ਹਾਂ ਬਦਮਾਸ਼ਾਂ ਨੂੰ ਫੜਨ ਲਈ ਹਰਕਤ 'ਚ ਆਈ ਤੇ ਫਿਰ ਲਾਰੈਂਸ ਬਿਸ਼ਨੋਈ ਗਿਰੋਹ ਤੇ ਪੁਲਿਸ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ।ਇਸ ਮੁਕਾਬਲੇ ਵਿੱਚ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਫਿਰੌਤੀ ਦੀ ਰਕਮ ਸਮੇਤ ਗ੍ਰਿਫ਼ਤਾਰ ਕਰ ਲਿਆ। ਭੱਜਦੇ ਹੋਏ ਮੁਲਜ਼ਮਾਂ ਦੀ ਗੱਡੀ ਪੰਜਾਬ ਦੇ ਸਰਹੱਦੀ ਇਲਾਕੇ ਦੇ ਖੇਤਾਂ 'ਚ ਫਸ ਗਈ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਜਦਕਿ ਇੱਕ ਹੋਰ ਬਦਮਾਸ਼ ਭੱਜਣ ਵਿੱਚ ਕਾਮਯਾਬ ਹੋ ਗਿਆWhatsApp-Image-2022-07-30-at-7.22.12-AM.jpeg