ਬੰਬੀਹਾ ਗੈਂਗ ਦੇ ਗੈਂਗਸਟਰ ਮਨਦੀਪ ਮਨੀਲਾ ਦੀ ਫਿਲੀਪੀਨਜ਼ 'ਚ ਗੋਲੀ ਮਾਰ ਕੇ ਕੀਤੀ ਹੱਤਿਆ

in #punjab2 years ago

ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਮਨਦੀਪ ਮਨਾਲੀ ਦੀ ਫਿਲੀਪੀਨਜ਼ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਫਿਲੀਪੀਨਜ਼ ਵਿੱਚ ਬੰਬੀਹਾ ਗੈਂਗ ਚਲਾ ਰਿਹਾ ਸੀ। ਇਸ ਕਤਲ ਤੋਂ ਬਾਅਦ ਗੈਂਗਸਟਰ ਲਾਰੈਂਸ-ਗੋਲਡੀ ਬਰਾੜ ਗੈਂਗ ਨੇ ਮਨਾਲੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦਰਅਸਲ 'ਚ ਇਸ ਦੀ ਇੱਕ ਆਡੀਓ ਵਾਇਰਲ ਹੋਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਹ ਕਤਲ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰੇ 'ਤੇ ਕੀਤਾ ਗਿਆ ਹੈ। ਆਡੀਓ ਵਿੱਚ ਧਮਕੀ ਦਿੱਤੀ ਜਾ ਰਹੀ ਹੈ ਕਿ ਬੰਬੀਹਾ ਗੈਂਗ ਦੇ ਮੈਂਬਰਾਂ ਦਾ ਵੀ ਉਹੀ ਹਾਲ ਹੋਵੇਗਾ, ਜੋ ਸਿੱਧੂ ਮੂਸੇਵਾਲਾ ਦਾ ਕੀਤਾ ਸੀ।