ਪੰਜਾਬ ਦੇ ਦੋ ਅਧਿਆਪਕਾਂ ਨੂੰ ਮਿਲੇਗਾ ਕੌਮੀ ਐਵਾਰਡ,

in #punjab2 years ago

ਪੰਜਾਬ ਦੇ ਦੋ ਅਧਿਆਪਕਾਂ ਨੂੰ ਕੌਮੀ ਐਵਾਰਡ ਮਿਲੇਗਾ। ਇਹ ਐਵਾਰਡ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਹਲਾ ਬਰਨਾਲਾ ਦੇ ਹੈੱਡ ਟੀਚਰ ਹਰਪ੍ਰੀਤ ਸਿੰਘ ਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਮਾਨਸਾ ਦੇ ਪ੍ਰਿੰਸੀਪਲ ਅਰੁਣ ਕੁਮਾਰ ਗਰਗ ਨੂੰ ਦਿੱਤਾ ਜਾਵੇਗਾ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਹਾਸਲ ਜਾਣਕਾਰੀ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਇਸ ਸਾਲ ਦੇ ਕੌਮੀ ਐਵਾਰਡਾਂ ਦੀ ਜਾਰੀ ਸੂਚੀ ਵਿੱਚ ਇਸ ਵਾਰ ਚੰਡੀਗੜ੍ਹ ਦੇ ਇੱਕ ਅਧਿਆਪਕ ਤੇ ਪੰਜਾਬ ਦੇ ਦੋ ਅਧਿਆਪਕਾਂ ਨੂੰ ਕੌਮੀ ਪੁਰਸਕਾਰ ਲਈ ਚੁਣਿਆ ਗਿਆ ਹੈ। ਚੰਡੀਗੜ੍ਹ ਨੂੰ ਚਾਰ ਸਾਲਾਂ ਬਾਅਦ ਐਵਾਰਡ ਲਈ ਚੁਣਿਆ ਗਿਆ ਹੈ।