ਸਂਗਰੂਰ ਤੋਂ ਲੋਕ ਸਭਾ ਦੀ ਸੀਟ ਲੜ੍ਹ ਸਕਦੇ ਨੇ ਸੁਨੀਲ ਜਾਖੜ

in #punjab2 years ago

sunil jhakar.webp
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਲੋਕ ਸਭਾ ਸੀਟ ਸੰਗਰੂਰ ਤੋਂ ਭਾਜਪਾ ਸੁਨੀਲ ਜਾਖੜ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ। ਵੀਰਵਾਰ ਨੂੰ ਹੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਜਾਖੜ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਸੀ। ਸੂਤਰਾਂ ਦੀ ਮੰਨੀਏ ਤਾਂ ਭਾਜਪਾ ਸੁਨੀਲ ਜਾਖੜ ਨੂੰ ਪੰਜਾਬ 'ਚ ਵੱਡੇ ਹਿੰਦੂ ਨੇਤਾ ਵਜੋਂ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ ਅਤੇ ਇਸ ਦੇ ਮੱਦੇਨਜ਼ਰ ਪਾਰਟੀ ਸੰਗਰੂਰ ਲੋਕ ਸਭਾ ਸੀਟ ਦੀ ਉਪ ਚੋਣ 'ਚ ਉਨ੍ਹਾਂ 'ਤੇ ਵੱਡਾ ਦਾਅ ਖੇਡਣ ਦੀ ਤਿਆਰੀ ਕਰ ਰਹੀ ਹੈ।