ਕੇਜਰੀਵਾਲ ਨੇ ਜਿਵੇਂ ਕ੍ਰਾਂਤੀ ਲਿਆਂਦੀ ਹੈ, ਅਮਰੀਕਾ ਵੀ ਮੁਹੱਲਾ ਕਲੀਨਿਕ ਦਾ ਮਾਡਲ ਮੰਗ ਰਿਹਾ ਹੈ: ਮਾਨ

in #punjab2 years ago

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਦੀ ਤਰਜ਼ ’ਤੇ 15 ਅਗਸਤ ਨੂੰ ਸੂਬੇ ਵਿੱਚ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਨ੍ਹਾਂ ਮੁਹੱਲਾ ਕਲੀਨਿਕਾਂ ਨੂੰ ਆਮ ਆਦਮੀ ਕਲੀਨਿਕ ਦਾ ਨਾਮ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਾਅਦ ਦੁਪਹਿਰ ਮੁਹਾਲੀ ਦੇ ਫੇਜ਼-5 ਸਥਿਤ ਸੁਵਿਧਾ ਕੇਂਦਰ ਦੀ ਇਮਾਰਤ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਅਗਾਊਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀਉਨ੍ਹਾਂ ਕਿਹਾ ਕਿ ਇਹ ਵੱਡੀ ਪ੍ਰਾਪਤੀ ਹੈ ਕਿ ਦਿੱਲੀ ਵਿਚ ਮੁਹੱਲਾ ਕਲੀਨਿਕ ਵੇਖਣ ਲਈ ਵੱਖ-ਵੱਖ ਦੇਸ਼ਾਂ ਦੇ ਰਾਜਦੂਤ ਆ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਿਸ ਤਰ੍ਹਾਂ ਇਹ ਕ੍ਰਾਂਤੀ ਲਿਆਂਦੀ ਹੈ, ਅਮਰੀਕਾ ਵੀ ਸੋਚ ਰਿਹਾ ਹੈ ਕਿ ਸਾਨੂੰ ਮੁਹੱਲਾ ਕਲੀਨਿਕਾਂ ਦਾ ਮਾਡਲ ਦਿਓ, ਅਸੀਂ ਵੀ ਇਲਾਜ ਦਾ ਪ੍ਰਬੰਧ ਨੇੜੇ ਕਰ ਸਕੀਏ।ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਰਾਜ ਅੰਦਰ 75 ਏਸੀ ਕਲੀਨਿਕ ਖੋਲ੍ਹੇ ਜਾਣਗੇ, ਜਿੱਥੇ ਇੱਕ ਐੱਮਬੀਬੀਐੱਸ ਡਾਕਟਰ, ਫਰਮਾਸਿਸਟ, ਨਰਸ, ਚਪੜਾਸੀ ਅਤੇ ਸਫ਼ਾਈ ਸੇਵਕ ਨੂੰ ਤਾਇਨਾਤ ਕੀਤਾ ਜਾਵੇਗਾ।90sxx.jpg