ਰਾਸ਼ਟਰੀ ਤਿਰੰਗਾ ਦੇਸ਼ ਦੀ ਆਜ਼ਾਦੀ ਦਾ ਪ੍ਰਤੀਕ - ਕੁਲਦੀਪ ਧਾਲੀਵਾਲ

in #punjab2 years ago

dhaliwal.jpg ਰਾਸ਼ਟਰੀ ਤਿਰੰਗਾ ਦੇਸ਼ ਦੀ ਆਜ਼ਾਦੀ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਖਾਤਰ ਕੁਰਬਾਨੀਆਂ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ। ਇਹ ਪ੍ਰਗਟਾਵਾ ਸ੍ਰੀ ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਤੇ ਐਨ.ਆਰ.ਆਈ ਮੰਤਰੀ ਪੰਜਾਬ ਨੇ ਜ਼ਿਲ੍ਹਾ ਪੱਧਰੀ ‘ਤਿਰੰਗਾ ਰੈਲੀ’ ਵਿਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਅਮਨਸ਼ੇਰ ਸਿੰਘ ਸੈਰੀ ਕਲਸੀ, ਹਲਕਾ ਵਿਧਾਇਕ ਬਟਾਲਾ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਪ੍ਰਭਾਕਰ ਜੋਸ਼ੀ ਡੀ.ਆਈ.ਜੀ ਬੀ.ਐਸ.ਐਫ ਤੇਔ ਦੀਪਕ ਹਿਲੋਰੀ ਐਸ.ਐਸ.ਪੀ ਗੁਰਦਾਸਪੁ ਵੀ ਮੋਜੂਦ ਸਨ।

ਅੱਜ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਇੰਸਟੀਚਿਊਟ ਆਫ ਹੋਟਲ ਮੈਨਜੇਮੈਂਟ ਤੋਂ ‘ਤਿਰੰਗਾ ਰੈਲੀ’ ਕੱਢੀ ਗਈ ਸੀ , ਜੋ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋ ਲੰਘੀ ਤੇ ਸ਼ਹਿਰ ਵਾਸੀਆਂ ਨੇ ‘ਤਿਰੰਗਾ ਰੈਲੀ’ ਦਾ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ। ‘ਤਿਰੰਗਾ ਰੈਲੀ’ ਵਿਚ ਪੰਜਾਬ ਪੁਲਿਸ, ਬੀ.ਐਸ.ਐਫ ਅਤੇ ਜੀਓਜੀ ਦੇ ਵਾਲੰਟੀਅਰਾਂ ਵਲੋਂ ਮੋਟਰਸਾਈਕਲਾਂ ਰਾਹੀਂ ਹਿੱਸਾ ਲਿਆ ਗਿਆ, ਜੋ ਸਾਰਿਆਂ ਦਾ ਖਿੱਚ ਦਾ ਕੇਂਦਰ ਬਣੇ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ 13 ਤੋਂ 15 ਅਗਸਤ ਤਕ ਹਰ ਘਰ ਵਿਚ ਤਿਰੰਗਾ ਲਹਿਰਾਇਆ ਜਾਵੇ। ਉਨਾਂ ਕਿਹਾ ਕਿ ਤਿਰੰਗਾ ਸਾਡੀ ਆਜ਼ਾਦੀ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਖਾਤਰ ਜਾਨਾਂ ਨਿਛਾਵਰ ਕਰਨ ਵਾਲÇਆਂ ਨੂੰ ਹਮੇਸ਼ਾ ਸਿਜਦਾ ਕਰਨਾ ਚਾਹੀਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਤੇ ਸੂਬੇ ਨੂੰ ਬਾਹਰੀ ਤਾਕਤਾਂ ਤੋਂ ਬਚਾਉਣ ਲਈ ਇੱਕਜੁੱਟ ਹੋ ਕੇ ਦੇਸ਼ ਭਗਤੀ ਦਾ ਜ਼ਜਬਾ ਦਿਖਾਉਣਾ ਚਾਹੀਦਾ ਹੈ ਤੇ ਦੇਸ਼ ਤੇ ਸੂਬੇ ਦੀ ਖੁਸ਼ਹਾਲੀ ਤੇ ਤਰੱਕੀ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਚਾਹੀਦਾ ਹੈ।

Sort:  

Please follow me and like my News 🙏💐

like to tumne kiya nahi